ਪਟਿਆਲਾ ਹਿੰਸਾ ਮਾਮਲੇ 'ਚ ਬਰਜਿੰਦਰ ਪਰਵਾਨਾ ਗ੍ਰਿਫ਼਼ਤਾਰ, ਹੁਣ ਤੱਕ 6 ਗ੍ਰਿਫ਼ਤਾਰੀਆਂ
ਪਟਿਆਲਾ: ਪਟਿਆਲਾ ਹਿੰਸਾ ਮਾਮਲੇ 'ਚ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਜਾਰੀ ਹੈ। ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿਚ 6 FIR ਦਰਜ ਕੀਤੇ ਹਨ ਤੇ ਜਿਨ੍ਹਾਂ ਵਿੱਚ 25 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹਨਾਂ ਵਿੱਚੋਂ 4 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ 'ਚ ਬਰਜਿੰਦਰ ਸਿੰਘ ਪਰਵਾਨਾ ਮੁੱਖ ਮੁਲਜ਼ਮ ਹੈ। ਪੁਲਸ ਨੇ ਐਤਵਾਰ ਸਵੇਰੇ ਪਰਵਾਨਾ ਨੂੰ ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ। ਉਸ ਨੂੰ ਮੁਹਾਲੀ ਹਵਾਈ ਅੱਡੇ ਤੋਂ ਵਿਸਤਾਰਾ ਦੀ ਉਡਾਣ ਰਾਹੀਂ ਸਵੇਰੇ 7.20 ਵਜੇ ਮੁੰਬਈ ਲਿਆਂਦਾ ਗਿਆ ਅਤੇ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਕੇਂਦਰੀ ਖੁਫ਼ੀਆ ਏਜੰਸੀ (ਸੀਆਈਏ) ਪਟਿਆਲਾ ਦੀ ਟੀਮ ਨੇ ਉਸ ਨੂੰ ਮੁਹਾਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ।
ਮਿਲੀ ਜਾਣਕਾਰੀ ਦੇ ਮੁਤਾਬਿਕ ਇਨ੍ਹਾਂ ਵਿੱਚੋਂ ਹਰੀਸ਼ ਸਿੰਗਲਾ, ਕੁਲਦੀਪ ਸਿੰਘ ਤੇ ਦਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਇਸ ਪੂਰੀ ਹਿੰਸਾ ਦਾ ਮਾਸਟਰਮਾਈਂਡ ਸਿੱਖ ਕੱਟੜਪੰਥੀ ਬਰਜਿੰਦਰ ਪਰਵਾਨਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਆਈ.ਜੀ. ਸ੍ਰੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰੀਕ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿਖੇ ਇੱਕ ਅਹਿਮ ਮੁੱਦੇ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਪ੍ਰੈਸ ਕਾਨਫਰੰਸ ਵਿਚ ਦੱਸਿਆ ਗਿਆ ਹੈ ਕਿ ਹੁਣ ਤੱਕ ਇਸ ਮਾਮਲੇ ਵਿੱਚ 6 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।
ਦੱਸ ਦੇਈਏ ਕਿ ਪਰਵਾਨਾ ਦਾ ਕ੍ਰਿਮਨਲ ਬੈਕਗ੍ਰਾਊਂਡ ਹੈ। ਉਸ ਖਿਲਾਫ 4 ਮਾਮਲੇ ਦਰਜ ਹਨ। ਉਹ ਗ੍ਰਿਫ਼ਤਾਰ ਵੀ ਹੋਇਆ ਤੇ ਫਿਰ ਜ਼ਮਾਨਤ ‘ਤੇ ਆ ਗਿਆ। ਪੁਲਿਸ ਨੇ ਪਿਛਲੇ 24 ਘੰਟਿਆਂ ਵਿੱਚ ਹਿੰਸਾ ਦੇ ਮਾਸਟਰ ਮਾਈਂਡ ਬਰਜਿੰਦਰ ਪਰਵਾਨਾ ਸਮੇਤ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਟਿਆਲਾ ਵਿੱਚ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਇਨ੍ਹਾਂ ਵਿੱਚ 3 ਸਿੱਖ ਕੱਟੜਪੰਥੀ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਦਾ ਸਾਥੀ ਸ਼ੰਕਰ ਭਾਰਦਵਾਜ ਵੀ ਸ਼ਾਮਲ ਹੈ।
ਉਸ ਦੀ ਗ੍ਰਿਫ਼ਤਾਰੀ ਮਗਰੋਂ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਹੋਵੇਗਾ। ਉਸ ਨੂੰ ਫੜਨ ਲਈ ਲਗਾਤਾਰ ਰੇਡ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਖਆਲਿਸਤਾਨ ਵਿਰੋਧੀ ਮਾਰਚ ਕੱਢਣ ਵਾਲੇ ਹਰੀਸ਼ ਸਿੰਗਲਾ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਬੀਤੇ ਦਿਨੀ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ, ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰਿਕ ਨੇ ਕਿਹਾ ਹੈ ਕਿ ਮਾਤਾ ਕਾਲੀ ਦੇਵੀ ਮੰਦਿਰ ਨੇੜੇ ਹਿੰਦੂ ਤੇ ਸਿੱਖ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਦੇ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪਟਿਆਲਾ ਵਿੱਚ ਸ਼ੁੱਕਰਵਾਰ ਨੂੰ ਕਾਲੀ ਮਾਤਾ ਮੰਦਰ ਦੇ ਬਾਹਰ ਦੋ ਧੜਿਆਂ ਵਿੱਚ ਝੜਪ, ਤਲਵਾਰਾਂ ਅਤੇ ਪਥਰਾਅ ਕਰਨ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਇਸ ਘਟਨਾ 'ਚ ਦੋ ਪੁਲਸ ਕਰਮਚਾਰੀਆਂ ਸਮੇਤ ਚਾਰ ਲੋਕ ਜ਼ਖਮੀ ਹੋ ਗਏ।
ਅਧਿਕਾਰੀਆਂ ਨੇ ਕਿਹਾ ਕਿ ਇਸ ਸਮੇਂ ਪਟਿਆਲਾ ਜ਼ਿਲ੍ਹੇ ਅਤੇ ਖਾਸ ਕਰਕੇ ਸ਼ਹਿਰ 'ਚ ਮਾਹੌਲ ਪੂਰਾ ਸ਼ਾਂਤ ਹੈ ਤੇ ਜ਼ਿਲ੍ਹਾ ਪੁਲਿਸ ਸਮੇਤ ਵਿਸ਼ੇਸ਼ ਪੁਲਿਸ ਬਲਾਂ ਦੀਆਂ ਵਾਧੂ ਟੁਕੜੀਆਂ ਵੱਲੋਂ 24 ਘੰਟੇ ਮੁਸਤੈਦੀ ਵਰਤੀ ਜਾ ਰਹੀ ਹੈ ਤਾਂ ਕਿ ਆਮ ਨਾਗਰਿਕਾਂ ਦਾ ਕਾਨੂੰਨ ਵਿਵਸਥਾ 'ਚ ਵਿਸ਼ਵਾਸ ਬਹਾਲ ਰਹੇ।
-PTC News