Sat, Apr 20, 2024
Whatsapp

ਪਟਿਆਲਾ : ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ , ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ

Written by  Shanker Badra -- July 28th 2021 06:10 PM -- Updated: July 28th 2021 06:11 PM
ਪਟਿਆਲਾ : ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ , ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ

ਪਟਿਆਲਾ : ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ , ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਅੱਜ ਜ਼ਿਲ੍ਹੇ 'ਚੋਂ ਲੰਘਦੀਆਂ ਨਦੀਆਂ, ਘੱਗਰ ਅਤੇ ਟਾਂਗਰੀ 'ਚ ਵਹਿ ਰਹੇ ਪਾਣੀ ਦਾ ਜਾਇਜ਼ਾ ਲੈਣ ਲਈ ਲਾਛੜੂ ਖੁਰਦ, ਸਰਾਲਾ ਹੈਡ, ਮਾੜੂ, ਟਾਂਗਰੀ ਪੁਲ ਅਤੇ ਮੀਰਾਪੁਰ ਚੋਅ ਆਦਿ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਸਰਾਲਾ ਕਲਾਂ, ਜਿੱਥੇ ਕਿ ਘੱਗਰ 'ਤੇ ਪੁਲ ਹੇਠਾਂ ਪਾਣੀ ਦੇ ਬੇਰੋਕ ਲਾਂਘੇ ਲਈ ਸਫਾਈ ਕਰਵਾਈ ਗਈ ਹੈ, ਦਾ ਜਾਇਜ਼ਾ ਲਿਆ। [caption id="attachment_518524" align="aligncenter" width="300"] ਪਟਿਆਲਾ : ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ , ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ[/caption] ਪੜ੍ਹੋ ਹੋਰ ਖ਼ਬਰਾਂ : ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਇਸ ਤੋਂ ਬਾਅਦ ਉਹ ਸਰਾਲਾ ਖੁਰਦ, ਜਿੱਥੇ ਕਿ ਘੱਗਰ ਦੇ ਖੱਬੇ ਪਾਸੇ ਦਰਿਆ ਦੇ ਬੰਨ੍ਹਿਆਂ ਨੂੰ ਖੁਰਨ ਤੋਂ ਬਚਾਅ ਲਈ ਪੱਥਰ ਲਗਾ ਕੇ ਮਜ਼ਬੂਤੀ ਦਾ ਕੰਮ ਕੀਤਾ ਗਿਆ ਹੈ, ਦਾ ਜਾਇਜ਼ਾ ਲੈਣ ਗਏ। ਉਨ੍ਹਾਂ ਨੇ ਪਿੰਡ ਮਾੜੂ ਵਿਖੇ ਵੀ ਘੱਗਰ ਦੇ ਪੁਲ ਹੇਠਾਂ ਸੱਜੇ ਪਾਸੇ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲਿਆ। [caption id="attachment_518519" align="aligncenter" width="300"] ਪਟਿਆਲਾ : ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ , ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ[/caption] ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਦੇਵੀਗੜ੍ਹ-ਪਿਹੋਵਾ ਰੋਡ 'ਤੇ ਸਥਿਤ ਦਰਿਆ ਟਾਂਗਰੀ ਅਤੇ ਮੀਰਾਪੁਰ ਚੋਅ ਦਾ ਵੀ ਜਾਇਜ਼ਾ ਲਿਆ। ਸ੍ਰੀ ਕੁਮਾਰ ਅਮਿਤ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਤੋਂ ਪੁਰੀ ਜਾਣਕਾਰੀ ਹਾਸਲ ਕੀਤੀ। [caption id="attachment_518518" align="aligncenter" width="300"] ਪਟਿਆਲਾ : ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ , ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ[/caption] ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ 'ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ , 3 ਲੜਕੀਆਂ ਸਮੇਤ ਗਾਹਕ ਤੇ ਦਲਾਲ ਗ੍ਰਿਫ਼ਤਾਰ ਐਕਸੀਐਨ ਰਮਨਦੀਪ ਸਿੰਘ ਬੈਂਸ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਵੇਲੇ ਘੱਗਰ ਦਰਿਆ 'ਚ ਭਾਂਖਰਪੁਰ ਵਿਖੇ 23000 ਕਿਊਸਿਕ ਅਤੇ ਟਾਂਗਰੀ ਨਦੀ 'ਚ ਪਿਹੋਵਾ ਰੋਡ ਵਿਖੇ 8465 ਕਿਊਸਿਕ ਪਾਣੀ ਵਹਿ ਰਿਹਾ ਹੈ ਅਤੇ ਡਰੇਨੇਜ ਵਿਭਾਗ ਪੂਰੀ ਤਰਾਂ ਚੌਕਸ ਹੈ। ਸੰਭਾਵਿਤ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਆਉਣ ਦੀ ਸੂਰਤ 'ਚ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। -PTCNews


Top News view more...

Latest News view more...