Wed, Apr 24, 2024
Whatsapp

ਪਟਿਆਲਾ 'ਚ 7 ਅਕਤੂਬਰ ਨੂੰ ਹੋਣ ਵਾਲੀ ਰੈਲੀ ਕਾਂਗਰਸ ਸਰਕਾਰ ਦੇ ਜਬਰ ਵਿਰੁੱਧ ਹੋਵੇਗੀ ਇਤਿਹਾਸਕ ਰੈਲੀ :ਸੁਖਬੀਰ ਬਾਦਲ

Written by  Shanker Badra -- October 02nd 2018 04:13 PM
ਪਟਿਆਲਾ 'ਚ 7 ਅਕਤੂਬਰ ਨੂੰ ਹੋਣ ਵਾਲੀ ਰੈਲੀ ਕਾਂਗਰਸ ਸਰਕਾਰ ਦੇ ਜਬਰ ਵਿਰੁੱਧ ਹੋਵੇਗੀ ਇਤਿਹਾਸਕ ਰੈਲੀ :ਸੁਖਬੀਰ ਬਾਦਲ

ਪਟਿਆਲਾ 'ਚ 7 ਅਕਤੂਬਰ ਨੂੰ ਹੋਣ ਵਾਲੀ ਰੈਲੀ ਕਾਂਗਰਸ ਸਰਕਾਰ ਦੇ ਜਬਰ ਵਿਰੁੱਧ ਹੋਵੇਗੀ ਇਤਿਹਾਸਕ ਰੈਲੀ :ਸੁਖਬੀਰ ਬਾਦਲ

ਪਟਿਆਲਾ 'ਚ 7 ਅਕਤੂਬਰ ਨੂੰ ਹੋਣ ਵਾਲੀ ਰੈਲੀ ਕਾਂਗਰਸ ਸਰਕਾਰ ਦੇ ਜਬਰ ਵਿਰੁੱਧ ਹੋਵੇਗੀ ਇਤਿਹਾਸਕ ਰੈਲੀ :ਸੁਖਬੀਰ ਬਾਦਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਖਰੜ ਵਿੱਚ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਡਿਵੀਨ ਪੈਲੇਸ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਹੈ।ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਐਨ.ਕੇ ਸ਼ਰਮਾ ਦੀ ਅਗਵਾਈ ਹੇਠ ਜ਼ੀਰਕਪੁਰ ਵਿੱਚ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ 7 ਅਕਤੂਬਰ ਨੂੰ ਪਟਿਆਲਾ 'ਚ ਹੋਣ ਵਾਲੀ ਰੈਲੀ ਵਿੱਚ ਵੱਧ ਤੋਂ ਵੱਧ ਵਰਕਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।ਇਸ ਮੌਕੇ ਉਨਾਂ ਕਿਹਾ ਕਿ ਖਰੜ ਇਲਾਕੇ ਵਿੱਚ ਉਨ੍ਹਾਂ ਦੀ ਸਰਕਾਰ ਨੇ ਸਮੇਂ-ਸਮੇਂ 'ਤੇ ਵਿਕਾਸ ਦੇ ਕੰਮ ਕਰਵਾਏ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਉੱਤੇ ਤਿੱਖੇ ਵਾਰ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਖ਼ਜ਼ਾਨਾ ਖਾਲੀ ਹੋਣ ਦਾ ਰੋਣਾ ਰੋ ਕੇ ਕਿਸਾਨਾਂ ਅਤੇ ਗ਼ਰੀਬ ਵਰਗ ਦੀਆਂ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ ਜਦਕਿ ਸਰਕਾਰਾਂ ਦਾ ਖਜ਼ਾਨਾ ਕਦੇ ਵੀ ਖਾਲੀ ਨਹੀਂ ਹੁੰਦਾ।ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਦਾ 70 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵਕਤ ਪੰਜਾਬ ਦਾ ਮੁੱਖ ਮੰਤਰੀ ਸਿਰਫ਼ ਕਾਗਜ਼ਾਂ ਵਿੱਚ ਹੀ ਹੈ।ਮੁੱਖ ਮੰਤਰੀ ਵੱਲੋਂ ਕਿਸੇ ਵੀ ਹਲਕੇ ਵਿੱਚ ਲੋਕਾਂ ਨਾਲ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ।ਉਨ੍ਹਾਂ ਕਿਹਾ ਕਿ 7 ਅਕਤੂਬਰ ਦੀ ਪਟਿਆਲਾ ਵਿੱਚ ਹੋਣ ਵਾਲੀ ਰੈਲੀ ਕਾਂਗਰਸ ਸਰਕਾਰ ਦੇ ਜਬਰ ਵਿਰੁੱਧ ਇਤਿਹਾਸਕ ਰੈਲੀ ਹੋਵੇਗੀ। -PTCNews


Top News view more...

Latest News view more...