Sat, Apr 20, 2024
Whatsapp

ਰੁਲਦਾ ਸਿੰਘ ਕਤਲ ਮਾਮਲਾ :ਖ਼ਾਲਿਸਤਾਨੀ ਆਗੂ ਰਮਨਦੀਪ ਸਿੰਘ ਗੋਲਡੀ ਨੂੰ ਅਦਾਲਤ 'ਚ ਕੀਤਾ ਪੇਸ਼

Written by  Shanker Badra -- September 05th 2018 08:39 PM
ਰੁਲਦਾ ਸਿੰਘ ਕਤਲ ਮਾਮਲਾ :ਖ਼ਾਲਿਸਤਾਨੀ ਆਗੂ ਰਮਨਦੀਪ ਸਿੰਘ ਗੋਲਡੀ ਨੂੰ ਅਦਾਲਤ 'ਚ ਕੀਤਾ ਪੇਸ਼

ਰੁਲਦਾ ਸਿੰਘ ਕਤਲ ਮਾਮਲਾ :ਖ਼ਾਲਿਸਤਾਨੀ ਆਗੂ ਰਮਨਦੀਪ ਸਿੰਘ ਗੋਲਡੀ ਨੂੰ ਅਦਾਲਤ 'ਚ ਕੀਤਾ ਪੇਸ਼

ਰੁਲਦਾ ਸਿੰਘ ਕਤਲ ਮਾਮਲਾ :ਖ਼ਾਲਿਸਤਾਨੀ ਆਗੂ ਰਮਨਦੀਪ ਸਿੰਘ ਗੋਲਡੀ ਨੂੰ ਅਦਾਲਤ 'ਚ ਕੀਤਾ ਪੇਸ਼:ਪਟਿਆਲਾ :ਰਾਸ਼ਟਰੀ ਸਿੱਖ ਸੰਗਤ ਦੇ ਸੂਬਾ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਮਾਮਲੇ ਵਿਚ ਖ਼ਾਲਿਸਤਾਨੀ ਆਗੂ ਰਮਨਦੀਪ ਸਿੰਘ ਗੋਲਡੀ ਨੂੰ ਪਟਿਆਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।ਜਿਥੇ ਉਸਨੂੰ ਭਾਰੀ ਪੁਲਿਸ ਬਲ ਦੀ ਮੌਜੂਦਗੀ ਵਿਚ ਪਟਿਆਲਾ ਜੇਲ ਤੋਂ ਪੇਸ਼ੀ ਲਈ ਲਿਆਂਦਾ ਗਿਆ ਸੀ। ਦੱਸਣਯੋਗ ਹੈ ਕਿ ਸਾਲ 2009 'ਚ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਉੱਤੇ ਕੁੱਝ ਹਥਿਆਰਬੰਦ ਲੋਕਾਂ ਨੇ ਉਸ ਦੇ ਘਰ ਅੱਗੇ ਹਮਲਾ ਕਰ ਦਿੱਤਾ ਸੀ।ਇਸ 'ਚ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ 15 ਅਗਸਤ 2009 ਨੂੰ ਉਨ੍ਹਾਂ ਦੀ ਪੀ.ਜੀ.ਆਈ. 'ਚ ਮੌਤ ਹੋ ਗਈ ਸੀ।ਪੁਲਿਸ ਨੇ ਇਸ ਮਾਮਲੇ 'ਚ ਪਹਿਲਾਂ ਜਿਨ੍ਹਾਂ 5 ਵਿਅਕਤੀਆਂ ਦੇ ਵਿਰੁੱਧ ਮਾਮਲਾ ਦਰਜ ਕੀਤਾ ਸੀ ਉਨ੍ਹਾਂ ਨੂੰ ਮਾਣਯੋਗ ਅਦਾਲਤ ਵੱਲੋਂ ਬਰੀ ਕੀਤਾ ਜਾ ਚੁੱਕਾ ਹੈ।ਇਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਇਸ ਮਾਮਲੇ 'ਚ ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਸੀ। ਜ਼ਿਕਰਯੋਗ ਹੈ ਕਿ ਅਦਾਲਤ ਨੇ ਸਾਲ 2010 ਵਿਚ ਪਟਿਆਲਾ ਸ਼ਹਿਰ ਦੇ ਆਰੀਆ ਸਮਾਜ ਚੌਂਕ ਵਿਖੇ ਹੋਏ ਬੰਬ ਧਮਾਕੇ ਦੇ ਮੁੱਖ ਦੋਸ਼ੀ ਰਮਨਦੀਪ ਸਿੰਘ ਗੋਲਡੀ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਸੀ।ਇਸ ਮਾਮਲੇ ਦੀ ਅਗਲੀ ਸੁਣਵਾਈ 24 ਸਤੰਬਰ ਨੂੰ ਹੋਵੇਗੀ। -PTCNews


Top News view more...

Latest News view more...