ਪੰਜਾਬ

ਪਟਿਆਲਾ: ਲੱਖਾ ਸਿਧਾਣਾ ਨੂੰ ਪੰਜਾਬੀ ਯੂਨੀਵਰਸਿਟੀ ਤੋਂ ਲਿਆ ਹਿਰਾਸਤ ‘ਚ

By Riya Bawa -- November 24, 2021 11:11 am -- Updated:Feb 15, 2021

ਪਟਿਆਲਾ: ਲਖਬੀਰ ਸਿੰਘ ਉਰਫ਼ ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਤੋਂ ਹਿਰਾਸਤ ਵਿਚ ਲਿਆ ਹੈ। ਦੱਸ ਦੇਈਏ ਕਿ ਲੱਖਾ ਸਿਧਾਣਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ।

ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬੀ ਯੂਨੀਵਰਸਿਟੀ ਦਾ ਦੌਰਾ ਕਰਨਾ ਸੀ ਜਿੱਥੇ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

ਲੱਖਾ ਸਿਧਾਣਾ ਖਿਲਾਫ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਉਸ ਨੂੰ ਪਟਿਆਲਾ ਦੇ ਫੇਜ਼ 2 ਥਾਣੇ ਲਿਜਾਇਆ ਗਿਆ ਹੈ।

ਹਾਲਾਂਕਿ, ਪੁਲਿਸ ਅਧਿਕਾਰੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਸਨੂੰ ਨਾ ਤਾਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਨਾ ਹੀ ਹਿਰਾਸਤ ਵਿੱਚ ਲਿਆ ਗਿਆ ਹੈ। ਇੱਕ ਪੁਲਿਸ ਅਧਿਕਾਰੀ ਨੇ ਕਿਹਾ, “ਉਸਨੂੰ ਹੁਣੇ ਯੂਨੀਵਰਸਿਟੀ ਤੋਂ ਬਾਹਰ ਲਿਆਂਦਾ ਗਿਆ ਸੀ।

-PTC News