Sun, Jul 20, 2025
Whatsapp

ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੀ ਮੁਅੱਤਲੀ ਦਾ ਮਾਮਲਾ : ਸੋਮਵਾਰ ਨੂੰ ਹੋਵੇਗੀ ਹਾਈਕੋਰਟ 'ਚ ਸੁਣਵਾਈ

Reported by:  PTC News Desk  Edited by:  Shanker Badra -- December 01st 2021 04:01 PM
ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੀ ਮੁਅੱਤਲੀ ਦਾ ਮਾਮਲਾ : ਸੋਮਵਾਰ ਨੂੰ ਹੋਵੇਗੀ ਹਾਈਕੋਰਟ 'ਚ ਸੁਣਵਾਈ

ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੀ ਮੁਅੱਤਲੀ ਦਾ ਮਾਮਲਾ : ਸੋਮਵਾਰ ਨੂੰ ਹੋਵੇਗੀ ਹਾਈਕੋਰਟ 'ਚ ਸੁਣਵਾਈ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਬਿੱਟੂ ਨੂੰ ਮੁਅੱਤਲ ਕਰਨ ਦੇ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 6 ਦਸੰਬਰ ਦਿਨ ਸੋਮਵਾਰ ਨੂੰ ਹੋਵੇਗੀ। [caption id="attachment_554337" align="aligncenter" width="300"] ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੀ ਮੁਅੱਤਲੀ ਦਾ ਮਾਮਲਾ : ਸੋਮਵਾਰ ਨੂੰ ਹੋਵੇਗੀ ਹਾਈਕੋਰਟ 'ਚ ਸੁਣਵਾਈ[/caption] ਦਰਅਸਲ 'ਚ ਬੀਤੇ ਦਿਨੀ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੂੰ ਬਹੁਮਤ ਸਾਬਤ ਨਾ ਕਰ ਸਕਣ ‘ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੁਅੱਤਲ ਕਰਨ ਦਾ ਐਲਾਨ ਕੀਤਾ ਸੀ। ਮੰਤਰੀ ਨੇ ਕਿਹਾ ਸੀ ਕਿ ਮੇਅਰ ਨੂੰ 31 ਵੋਟਾਂ ਦੀ ਲੋੜ ਸੀ ਪਰ ਸਿਰਫ਼ 25 ਵੋਟਾਂ ਮਿਲੀਆਂ ਹਨ। ਹਾਲਾਂਕਿ ਮੇਅਰ ਸੰਜੀਵ ਬਿੱਟੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਰੁੱਧ ਬੇਭਰੋਸਗੀ ਮਤਾ ਆਇਆ ਸੀ। [caption id="attachment_554336" align="aligncenter" width="300"] ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੀ ਮੁਅੱਤਲੀ ਦਾ ਮਾਮਲਾ : ਸੋਮਵਾਰ ਨੂੰ ਹੋਵੇਗੀ ਹਾਈਕੋਰਟ 'ਚ ਸੁਣਵਾਈ[/caption] ਜਿਸ ਵਿੱਚ 21 ਵੋਟਾਂ ਦੀ ਲੋੜ ਸੀ ਪਰ ਉਨ੍ਹਾਂ ਨੂੰ 25 ਮਿਲੀਆਂ ਹਨ। ਇਸ ਕਰਕੇ ਉਹ ਜੇਤੂ ਰਿਹਾ। ਹਾਲਾਂਕਿ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਪ੍ਰਕਿਰਿਆ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ। ਜਿਸ ਤੋਂ ਬਾਅਦ ਕੈਪਟਨ ਧੜੇ ਦੇ ਮੇਅਰ ਸੰਜੀਵ ਬਿੱਟੂ ਵੱਲੋਂ ਆਪਣੇ ਅਹੁਦੇ ਤੋਂ ਮੁਅੱਤਲ ਕੀਤੇ ਜਾਣ ਵਿਰੁੱਧ ਹਾਈਕੋਰਟ 'ਚ ਦਾਖ਼ਲ ਕੀਤੀ ਗਈ ਸੀ। [caption id="attachment_554335" align="aligncenter" width="300"] ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੀ ਮੁਅੱਤਲੀ ਦਾ ਮਾਮਲਾ : ਸੋਮਵਾਰ ਨੂੰ ਹੋਵੇਗੀ ਹਾਈਕੋਰਟ 'ਚ ਸੁਣਵਾਈ[/caption] ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖਲ ਕਰਦਿਆਂ ਕਿਹਾ ਕਿ ਅਜੇ ਤੱਕ ਸੰਜੀਵ ਬਿੱਟੂ ਦੀ ਮੁਅੱਤਲੀ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ। ਹਾਈਕੋਰਟ ਵਿੱਚ ਜਸਟਿਸ ਰਿਤੂ ਬਾਹਰੀ ਅਤੇ ਜਸਟਿਸ ਮੀਨਾਕਸ਼ੀ ਮਹਿਤਾ ਦੀ ਦੋਹਰੀ ਬੈਂਚ ਅੱਗੇ ਪੰਜਾਬ ਸਰਕਾਰ ਨੇ ਕਿਹਾ ਕਿ ਅਜੇ ਸੰਜੀਵ ਸ਼ਰਮਾ ਬਿੱਟੂ ਦੀ ਮੁਅੱਤਲ 'ਤੇ ਫੈਸਲਾ ਨਹੀਂ ਹੋਇਆ। -PTCNews


Top News view more...

Latest News view more...

PTC NETWORK
PTC NETWORK