Fri, Apr 19, 2024
Whatsapp

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸਾਢੇ ਚਾਰ ਕਿੱਲੋ ਅਫੀਮ ਸਮੇਤ ਤਿੰਨ ਗ੍ਰਿਫ਼ਤਾਰ

Written by  Riya Bawa -- September 21st 2021 06:30 PM -- Updated: September 21st 2021 06:31 PM
ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸਾਢੇ ਚਾਰ ਕਿੱਲੋ ਅਫੀਮ ਸਮੇਤ ਤਿੰਨ ਗ੍ਰਿਫ਼ਤਾਰ

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸਾਢੇ ਚਾਰ ਕਿੱਲੋ ਅਫੀਮ ਸਮੇਤ ਤਿੰਨ ਗ੍ਰਿਫ਼ਤਾਰ

ਪਟਿਆਲਾ: ਪਟਿਆਲਾ ਪੁਲਿਸ ਨੇ ਤਿੰਨ ਵੱਖ-ਵੱਖ ਵਿਅਕਤੀਆਂ ਨੂੰ ਦੋ ਮਾਮਲਿਆਂ 'ਚ ਸਾਢੇ ਚਾਰ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਾਂਚ ਮੋਹਿਤ ਅਗਰਵਾਲ ਨੇ ਦੱਸਿਆ ਕਿ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਪੀ. (ਇਨਵੈਸਟੀਗੇਸ਼ਨ) ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ 4 ਕਿੱਲੋ 500 ਗ੍ਰਾਮ ਅਫ਼ੀਮ ਦੀ ਬ੍ਰਾਮਦਗੀ ਕੀਤੀ ਹੈ। [caption id="attachment_534325" align="aligncenter" width="300"] ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਦੇ 8 ਪੈਕੇਟ ਬਰਾਮਦ , ਇੱਕ ਵਿਅਕਤੀ ਗ੍ਰਿਫ਼ਤਾਰ[/caption] ਇਸ ਮੌਕੇ ਅਗਰਵਾਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੂੰ ਇਹ ਕਾਮਯਾਬੀ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਸੀ.ਆਈ.ਏ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸਮਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਦੋ ਵੱਖ ਵੱਖ ਮੁੱਕਦਮੇ ਦਰਜ ਕਰਕੇ ਇਨ੍ਹਾਂ 'ਚ ਸ਼ਾਮਲ ਤਿੰਨ ਜਣਿਆਂ ਨੂੰ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ, ਜੋ ਕਿ ਯੂ.ਪੀ. ਦੇ ਨਿਵਾਸੀ ਸਨ। ਡੀ.ਐਸ.ਪੀ. ਮੋਹਿਤ ਅਗਰਵਾਲ ਨੇ ਦੱਸਿਆ ਕਿ ਇਸੇ ਤਰਾਂ ਹੀ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਐਸ.ਆਈ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਟੀ-ਪੁਆਇੰਟ ਗੁਰਦੁਆਰਾ ਝਾਲ ਸਾਹਿਬ ਨੇੜੇ ਡੋਗਰਾ ਮੁੱਹਲਾ ਪਟਿਆਲਾ ਵਿਖੇ ਕੀਤੀ ਨਾਕਾਬੰਦੀ ਦੌਰਾਨ ਸ਼ੱਕ ਦੇ ਅਧਾਰ 'ਤੇ ਦੋ ਵਿਅਕਤੀਆਂ ਨੂੰ 1 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੀ ਪਛਾਣ ਅਵਧੇਸ਼ ਪੁੱਤਰ ਪ੍ਰਸ਼ਾਦੀ ਲਾਲ ਵਾਸੀ ਪਿੰਡ ਬਹਾਦਰਪੁਰ ਅਤੇ ਅਖਲੇਸ਼ ਪੁੱਤਰ ਮੋਤੀ ਲਾਲ ਵਾਸੀ ਪਿੰਡ ਰਾਏਪੁਰ, ਥਾਣਾ ਜਲਾਲਾਬਾਦ ਜ਼ਿਲ੍ਹਾ ਸਾਹਜਹਾਨਪੁਰ ਯੂ.ਪੀ ਵਜੋਂ ਹੋਈ। ਡੀ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਮੁੱਕਦਮਾ ਨੰਬਰ 211 ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 18, 61, 85 ਤਹਿਤ ਮਿਤੀ 20 ਸਤੰਬਰ 2021 ਥਾਣਾ ਲਾਹੌਰੀ ਗੇਟ ਪਟਿਆਲਾ ਵਿਖੇ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। (ਗਗਨਦੀਪ ਅਹੂਜਾ)


Top News view more...

Latest News view more...