ਪਟਿਆਲਾ ਦੇ ਪੋਲੋ ਗਰਾਊਂਡ ‘ਚ ਅੱਜ ਸਵੇਰੇ ਸ਼ੁਰੂ ਹੋਇਆ ਡਿਜੀਟਲ ਮੋਬਾਇਲ ਮਿਊਜ਼ੀਅਮ ,ਸੰਗਤਾਂ ਵਿਚ ਭਾਰੀ ਉਤਸ਼ਾਹ

Patiala Polo Ground Today Started Digital Mobile Museum And light sound
ਪਟਿਆਲਾ ਦੇ ਪੋਲੋ ਗਰਾਊਂਡ 'ਚ ਅੱਜ ਸਵੇਰੇ ਸ਼ੁਰੂ ਹੋਇਆ ਡਿਜੀਟਲ ਮੋਬਾਇਲ ਮਿਊਜ਼ੀਅਮ ,ਸੰਗਤਾਂ ਵਿਚ ਭਾਰੀ ਉਤਸ਼ਾਹ

ਪਟਿਆਲਾ ਦੇ ਪੋਲੋ ਗਰਾਊਂਡ ‘ਚ ਅੱਜ ਸਵੇਰੇ ਸ਼ੁਰੂ ਹੋਇਆ ਡਿਜੀਟਲ ਮੋਬਾਇਲ ਮਿਊਜ਼ੀਅਮ ,ਸੰਗਤਾਂ ਵਿਚ ਭਾਰੀ ਉਤਸ਼ਾਹ:ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ 11 ਤੋਂ 13 ਦਸੰਬਰ ਤੱਕ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦੇਣ ਲਈ ਡਿਜੀਟਲ ਮੋਬਾਇਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਜਿਸ ਦੇ ਲਈ ਅੱਜ ਸਵੇਰੇ ਸ਼ੁਰੂ ਹੋਏ ਡਿਜੀਟਲ  ਮਿਊਜ਼ਿਅਮ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ।

Patiala Polo Ground Today Started Digital Mobile Museum And light sound
ਪਟਿਆਲਾ ਦੇ ਪੋਲੋ ਗਰਾਊਂਡ ‘ਚ ਅੱਜ ਸਵੇਰੇ ਸ਼ੁਰੂ ਹੋਇਆ ਡਿਜੀਟਲ ਮੋਬਾਇਲ ਮਿਊਜ਼ੀਅਮ ,ਸੰਗਤਾਂ ਵਿਚ ਭਾਰੀ ਉਤਸ਼ਾਹ

ਇਸ ਦੌਰਾਨ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਇਹ ਡਿਜੀਟਲ ਮਿਊਜ਼ੀਅਮ 11 ਤੋਂ 13 ਦਸੰਬਰ ਤੱਕ ਸਵੇਰ 7 ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਜਾਣਕਾਰੀ ਆਧੁਨਿਕ ਤਕਨੀਕ ਨਾਲ ਦਿੱਤੀ ਜਾਏਗੀ।

Patiala Polo Ground Today Started Digital Mobile Museum And light sound
ਪਟਿਆਲਾ ਦੇ ਪੋਲੋ ਗਰਾਊਂਡ ‘ਚ ਅੱਜ ਸਵੇਰੇ ਸ਼ੁਰੂ ਹੋਇਆ ਡਿਜੀਟਲ ਮੋਬਾਇਲ ਮਿਊਜ਼ੀਅਮ ,ਸੰਗਤਾਂ ਵਿਚ ਭਾਰੀ ਉਤਸ਼ਾਹ

ਇਸ ਦੇ ਨਾਲ ਹੀ 12 ਅਤੇ 13 ਦਸੰਬਰ ਨੂੰ ਸ਼ਾਮ 6 ਵਜੇ ਤੋਂ 8.15 ਵਜੇ ਤੱਕ ਦੋ ਸ਼ੋਆਂ ਰਾਹੀਂ ਲਾਈਟ ਐਂਡ ਸਾਊਂਡ ਦੀ ਮਦਦ ਨਾਲ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਅਲੌਕਿਕ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜ਼ਿਲਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
-PTCNews