ਪਟਿਆਲਾ : ਪਾਵਰਕਾਮ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ

Patiala: PowerCom deceased employees Family member water tank Protest demands
ਪਟਿਆਲਾ : ਪਾਵਰਕਾਮ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ 

ਪਟਿਆਲਾ : ਪਾਵਰਕਾਮ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ:ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ (ਪੰਜਾਬ) ਦੇ 8 ਮੈਂਬਰ ਤੇਲ ਦੀਆਂ ਬੋਤਲਾਂ ਲੈ ਕੇਪਾਣੀ ਦੀ ਟੈਂਕੀ ‘ਤੇ ਚੜ੍ਹ ਗਏ ਹਨ ,ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ।

Patiala: PowerCom deceased employees Family member water tank Protest demands
ਪਟਿਆਲਾ : ਪਾਵਰਕਾਮ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ

ਮਿਲੀ ਜਾਣਕਾਰੀ ਅਨੁਸਾਰ ਇਹ ਪ੍ਰਦਰਸ਼ਨਕਾਰੀ ਪਾਵਰਕਾਮ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਨ। ਪਾਵਰਕਾਮ ਵੱਲੋਂ ਅਜੇ ਤੱਕ ਮ੍ਰਿਤਕ ਕਰਮਚਾਰੀਆਂ ਦੇ ਵਾਰਿਸਾਂ ਨੂੰ ਨੌਕਰੀ ਨਹੀਂ ਦਿਤੀ ਗਈ।ਇਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪਾਵਰਕਾਮ ਵੱਲੋਂ ਲੰਬੇ ਸਮੇਂ ਤੋਂ ਨੌਕਰੀ ਨੂੰ ਲੈ ਕੇ ਲਾਰਾ ਲਗਾਇਆ ਜਾ ਰਿਹਾ ਹੈ ਪਰ ਨੌਕਰੀ ਨਹੀਂ ਦਿੱਤੀ ਜਾ ਰਹੀ।

Patiala: PowerCom deceased employees Family member water tank Protest demands
ਪਟਿਆਲਾ : ਪਾਵਰਕਾਮ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ

ਜਿਸ ਦੇ ਰੋਸ ਵਜੋਂ ਅੱਜ ਮ੍ਰਿਤਕ ਕਰਮਚਾਰੀਆਂ ਦੇ 8 ਵਾਰਿਸ ਪਾਣੀ ਦੀ ਟੈਂਕੀ ‘ਤੇ ਚੜ੍ਹ ਗਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਇਹਨਾਂ ਨੂੰ ਨੌਕਰੀ ਨਹੀਂ ਦਿਤੀ ਜਾਂਦੀ ਓਦੋਂ ਤੱਕ ਉਹ ਟੈਂਕੀ ਤੋਂ ਨਹੀਂ ਉੱਤਰਨਗੇ।  ਇਨ੍ਹਾਂ ਇਲਾਵਾ ਹੋਰਨਾਂ ਸਾਥੀਆਂ ਵੱਲੋਂ ਹੇਠਾਂ ਧਰਨਾ ਦਿੱਤਾ ਗਿਆ ਹੈ।

-PTCNews