ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭੁਗਤਾਈ ਆਪਣੀ ਵੋਟ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭੁਗਤਾਈ ਆਪਣੀ ਵੋਟ,ਪਟਿਆਲਾ: 11 ਅਪ੍ਰੈਲ ਤੋਂ ਸ਼ੁਰੂ ਹੋਏ ਲੋਕਤੰਤਰ ਦੇ ਤਿਉਹਾਰ ਦਾ ਅੱਜ ਅੰਤਿਮ ਦਿਨ ਹੈ। ਜਿਸ ਦੌਰਾਨ 7ਵੇਂ ਪੜਾਅ ਦੀਆਂ 13ਸੀਟਾਂ 'ਚ ਉਤਰ ਪ੍ਰਦੇਸ਼-13ਚੰਡੀਗੜ੍ਹ- 1,ਮੱਧ ਪ੍ਰਦੇਸ਼- 8,ਝਾਰਖੰਡ- 3,ਬਿਹਾਰ- 8,ਹਿਮਾਚਲ- 4 ,ਪੱਛਮੀ ਬੰਗਾਲ- 9 ਅਤੇ ਪੰਜਾਬ ਦੀਆਂ- 13 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਜਿਸ ਦੌਰਾਨ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਇਸ ਦੌਰਾਨ ਦਿੱਗਜ ਆਗੂ ਵੀ ਆਪਣੀ ਵੋਟ ਭੁਗਤਾ ਰਹੇ ਹਨ। [caption id="attachment_297425" align="aligncenter" width="300"] ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭੁਗਤਾਈ ਆਪਣੀ ਵੋਟ[/caption] ਜਿਸ ਦੇ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਤਨੀ ਪ੍ਰਨੀਤ ਕੌਰ ਸਮੇਤ ਅੱਜ ਪਟਿਆਲਾ ਦੇ ਪੋਲਿੰਗ ਬੂਥ 89 ਵਿਖੇ ਆਪਣੀ ਵੋਟ ਪਾਈ। ਇਸ ਮੌਕੇ ਉਹਨਾਂ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਅਪੀਲ ਵੀ ਕੀਤੀ। ਜ਼ਿਕਰ ਏ ਖਾਸ ਹੈ ਕਿ ਆਪਣੇ ਪਸੰਦੀਦਾ ਉਮੀਦਵਾਰ ਨੂੰ ਜਿਤਾਉਣ ਲਈ ਪੰਜਾਬ ਦੇਵੋਟਰਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਵੋਟਰ ਲੰਮੀਆਂ ਕਤਾਰਾਂ 'ਚ ਲੱਗੇ ਹੋਏ ਹਨ ਅਤੇ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਰਹੇ ਹਨ। [caption id="attachment_297426" align="aligncenter" width="300"] ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭੁਗਤਾਈ ਆਪਣੀ ਵੋਟ[/caption] ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਦੇਸ਼ 'ਚ 7 ਪੜਾਅ 'ਚ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ, ਜਿਸ ਤੋਂ ਬਾਅਦ ਇਹ ਪਤਾ ਲੱਗੇਗਾ ਕਿ ਕੌਣ ਦੇਸ਼ ਨੂੰ ਚਲਾਵੇਗਾ ? -PTC News ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ