Advertisment

ਫਾਦਰ ਐਂਥਨੀ ਕਰੋੜਾਂ ਰੁਪਏ ਗਾਇਬ ਕਰਨ ਦਾ ਮਾਮਲਾ: ਪੁਲਿਸ ਨੇ ਜ਼ਿੰਮੇਵਾਰ ਚਾਰ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਡਿਸਮਿਸ

author-image
Jashan A
Updated On
New Update
ਫਾਦਰ ਐਂਥਨੀ ਕਰੋੜਾਂ ਰੁਪਏ ਗਾਇਬ ਕਰਨ ਦਾ ਮਾਮਲਾ: ਪੁਲਿਸ ਨੇ ਜ਼ਿੰਮੇਵਾਰ ਚਾਰ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਡਿਸਮਿਸ
Advertisment
ਫਾਦਰ ਐਂਥਨੀ ਕਰੋੜਾਂ ਰੁਪਏ ਗਾਇਬ ਕਰਨ ਦਾ ਮਾਮਲਾ: ਪੁਲਿਸ ਨੇ ਜ਼ਿੰਮੇਵਾਰ ਚਾਰ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਡਿਸਮਿਸ,ਪਟਿਆਲਾ: ਜਲੰਧਰ ਦੇ ਪਾਦਰੀ ਨਗਦੀ ਲੁੱਟ ਮਾਮਲੇ 'ਚ ਪਟਿਆਲਾ ਪੁਲਿਸ ਨੇ ਇਸ ਕੇਸ 'ਚ ਜ਼ਿੰਮੇਵਾਰ ਚਾਰ ਪੁਲਿਸ ਮੁਲਾਜ਼ਮਾਂ ਨੂੰ ਦਸ ਅਗਸਤ ਤੋਂ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਹੈ। ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਵੱਲੋਂ ਭਾਰਤੀ ਸੰਵਿਧਾਨ ਦੀ ਧਾਰਾ u/s 311 (2) ਦੇ ਤਹਿਤ ਇਹ ਹੁਕਮ ਜਾਰੀ ਕੀਤੇ ਹਨ। publive-imageਤੁਹਾਨੂੰ ਦੱਸ ਦਈਏ ਕਿ ਏਐੱਸਆਈ ਜੋਗਿੰਦਰ ਸਿੰਘ, ਏਐੱਸਆਈ ਰਾਜਪ੍ਰੀਤ ਸਿੰਘ, ਏਐੱਸਆਈ ਦਿਲਬਾਗ ਸਿੰਘ ਅਤੇ ਹੈੱਡ ਕਾਂਸਟੇਬਲ ਅਮਰੀਕ ਸਿੰਘ ਜੋ ਕਿ ਇਸ ਕੇਸ ਵਿੱਚ ਪਟਿਆਲਾ ਸੈਂਟਰਲ ਜੇਲ੍ਹ ਵਿੱਚ ਬੰਦ ਹਨ। ਇਸ ਮਾਮਲੇ ‘ਚ ਨਾਮਜ਼ਦ 2 ਪੁਲਿਸ ਅਧਿਕਾਰੀ ASI ਜੋਗਿੰਦਰ ਸਿੰਘ ਅਤੇ ASI ਰਾਜਪ੍ਰੀਤ ਸਿੰਘ ਨੂੰ ਕੇਰਲ ਦੇ ਕੋਚੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਹੋਰ ਪੜ੍ਹੋ:ਰਾਜਾਸਾਂਸੀ: ਪੁਲਿਸ ਵੱਲੋਂ ਨਾਕੇਬੰਦੀ ਦੌਰਾਨ 2 ਨੌਜਵਾਨਾਂ ਤੋਂ ਗ੍ਰੇਨੇਡ ਬਰਾਮਦ, ਜਾਂਚ 'ਚ ਜੁਟੀ ਪੁਲਿਸ ਜ਼ਿਕਰਯੋਗ ਹੈ ਕਿ ਜਲੰਧਰ ਦੇ ਪ੍ਰਤਾਪੁਰਾ ਸਥਿਤ ਗਿਰਜਾਘਰ ਐਮਐਫਜੇ ਹਾਊਸ ਦੇ ਫਾਦਰ ਐਂਥਨੀ ਦੇ ਘਰ ਤੋਂ ਖੰਨਾ ਪੁਲਿਸ ਨੇ ਕਰੋੜਾਂ ਰੁਪਏ ਫੜਨ ਦਾ ਦਾਅਵਾ ਕੀਤਾ ਸੀ।ਜਿਸ ਤੋਂ ਬਾਅਦ ਫਾਦਰ ਐਂਥਨੀ ਨੇ ਖੁਦ ਨੂੰ ਬੇਕਸੂਰ ਦੱਸਦੇ ਹੋਏ ਖੰਨਾ ਪੁਲਿਸ ਉੱਤੇ ਕਰੋੜਾਂ ਰੁਪਏ ਗਾਇਬ ਕਰਨ ਦਾ ਦੋਸ਼ ਲਾ ਦਿੱਤਾ। publive-imageਫਾਦਰ ਐਂਥਨੀ ਵੱਲੋਂ ਲਗਾਤਾਰ ਦੋਸ਼ ਲਗਾਏ ਜਾ ਰਹੇ ਸਨ ਕਿ ਪੁਲਿਸ ਨੇ ਰੇਡ ਦੌਰਾਨ ਉਨ੍ਹਾਂ ਦੇ ਘਰ ਤੋਂ 16 ਕਰੋੜ ਦੀ ਰਕਮ ਬਰਾਮਦ ਕੀਤੀ ਗਈ ਸੀ ਪਰ ਪੁਲਿਸ ਵੱਲੋਂ ਸਿਰਫ 9 ਕਰੋੜ 60 ਲੱਖ ਹੀ ਜਨਤਕ ਕੀਤੇ ਗਏ ਸਨ। -PTC News-
punjabi-news latest-punjabi-news patiala-news latest-patiala-news patiala-news-in-punjabi father-anthony-case father-anthony-case-news latest-father-anthony-case-news
Advertisment

Stay updated with the latest news headlines.

Follow us:
Advertisment