ਪਟਿਆਲਾ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ ਇੱਕ ਔਰਤ ਸਣੇ 3 ਗ੍ਰਿਫਤਾਰ

heroin

ਪਟਿਆਲਾ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ ਇੱਕ ਔਰਤ ਸਣੇ 3 ਗ੍ਰਿਫਤਾਰ,ਪਟਿਆਲਾ: ਪਟਿਆਲਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ 2 ਕਿੱਲੋ ਹੈਰੋਇਨ ਸਣੇ ਇੱਕ ਔਰਤ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਇਹ ਸਫ਼ਲਤਾ ਸ਼ੰਭੂ ਬਾਰਡਰ ‘ਤੇ ਮਿਲੀ ਹੈ।

ਇਸ ਬਾਰੇ ਪੁਲਿਸ ਲਾਈਨ ਪਟਿਆਲਾ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਅੱਜ ਦਿੱਲੀ ਤੋਂ ਦੋ ਕਿੱਲੋਗਰਾਮ ਹੈਰੋਇਨ ਓਲਾ ਕੈਬ ਰਾਹੀ ਲਿਆ ਰਹੇ ਮੁਬੰਈ ਦੀ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਫਿਲਹਾਲ ਪੁਲਿਸ ਨੇ ਇਹਨਾਂ ਮੁਲਜ਼ਮਾਂ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।

-PTC News