ਪਟਿਆਲਾ: ਨਾਭਾ ਜੇਲ੍ਹ ਕਤਲ ਕਾਂਡ ਦੇ ਦੋਸ਼ੀਆਂ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਪਟਿਆਲਾ: ਨਾਭਾ ਜੇਲ੍ਹ ਕਤਲ ਕਾਂਡ ਦੇ ਦੋਸ਼ੀਆਂ ਨੂੰ ਅਦਾਲਤ ਨੇ 2 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ,ਨਾਭਾ: ਨਾਭਾ ਦੀ ਨਵੀਂ ਜੇਲ੍ਹ ‘ਚ ਮਹਿੰਦਰਪਾਲ ਬਿੱਟੂ ਦੇ ਕਤਲ ‘ਚ ਗ੍ਰਿਫਤਾਰ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਪਟਿਆਲਾ ਦੇ ਸੀਨੀਅਰ ਜੱਜ ਗੁਰਵਿੰਦਰ ਸਿੰਘ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।

ਇਸ ਤੋਂ ਇਲਾਵਾ ਨਾਭਾ ਦੀ ਅਤਿ ਸੁਰੁੱਖਿਆ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦੇ ਜਸਪ੍ਰੀਤ ਸਿੰਘ ਨਿਹਾਲਾ ਨੂੰ ਵੀ ਪੇਸ਼ ਕੀਤਾ ਗਿਆ। ਨਾਭਾ ਦੀ ਨਵੀਂ ਜੇਲ੍ਹ ਵਿਚ ਬੰਦ ਦੋ ਹੋਰ ਕੈਦੀ ਹਰਪ੍ਰੀਤ ਸਿੰਘ ਹੈਪੀ ਅਤੇ ਲਖਵਿੰਦਰ ਸਿੰਘ ਲੱਖਾ ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕਿ ਤਫਤੀਸ਼ ਕੀਤੀ ਜਾ ਰਹੀ ਸੀ। ਉਸ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕਰਕੇ ਅੱਜ ਪੇਸ਼ ਕੀਤਾ ਗਿਆ।

ਹੋਰ ਪੜ੍ਹੋ: ਬਸੰਤ ਪੰਚਮੀ:ਪਤੰਗ ਜ਼ਰੂਰ ਉਡਾਓ ਪਰ ਕਿਸੇ ਦੀ ਜ਼ਿੰਦਗੀ ਦੀ ਡੋਰ ਨਾ ਕੱਟੀ ਜਾਵੇ

ਇਨ੍ਹਾ ਸਾਰੇ ਮੁਲਜ਼ਮਾਂ ਦਾ 2 ਦਿਨ ਦਾ ਪੁਲਿਸ ਰਿਮਾਂਡ ਅਦਾਲਤ ਵਲੋਂ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਦੋ ਕੈਦੀਆਂ ਨੇ ਜੇਲ੍ਹ ‘ਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਸਿਰ ‘ਤੇ ਲੋਹੇ ਦੀਆਂ ਰਾਡਾਂ ਮਾਰ ਕੇ ਕਤਲ ਕਰ ਦਿੱਤਾ।

-PTC News