Wed, Apr 24, 2024
Whatsapp

ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਵਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਉਦਘਾਟਨ, ਦੇਖੋ ਤਸਵੀਰਾਂ

Written by  Jashan A -- February 19th 2019 07:47 PM
ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਵਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਉਦਘਾਟਨ, ਦੇਖੋ ਤਸਵੀਰਾਂ

ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਵਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਉਦਘਾਟਨ, ਦੇਖੋ ਤਸਵੀਰਾਂ

ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਵਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਉਦਘਾਟਨ, ਦੇਖੋ ਤਸਵੀਰਾਂ,ਪਟਿਆਲਾ: ਪਟਿਆਲਾ ਹੈਰੀਟੇਜ ਉਤਸਵ-2019' ਦਾ ਉਦਘਾਟਨ ਅੱਜ ਸ਼ਾਮ ਨੂੰ ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ,MLAs ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ ਵੀ ਮੌਜੂਦ ਰਹੇ। [caption id="attachment_259036" align="aligncenter" width="300"]pti ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਵਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਉਦਘਾਟਨ, ਦੇਖੋ ਤਸਵੀਰਾਂ[/caption] ਪਟਿਆਲਾ ਹੈਰੀਟੇਜ ਫੈਸਟੀਵਲ ਬਾਬਤ ਮੁੱਖ ਮੰਤਰੀ ਨੇ ਖ਼ੁਦ ਨਿਜੀ ਦਿਲਚਸਪੀ ਲੈ ਕੇ ਦਿਸ਼ਾ ਨਿਰਦੇਸ਼ ਦਿੱਤੇ ਹਨ, ਕਿਉਂਕਿ ਇਹ ਉਤਸਵ ਕਰੀਬ 12 ਸਾਲਾਂ ਬਾਅਦ ਪਿਛਲੇ ਵਰ੍ਹੇ ਅਰੰਭ ਹੋਇਆ ਸੀ ਅਤੇ ਇਹ ਹੁਣ ਦੂਜੀ ਵਾਰ ਲਗਾਤਾਰ ਹੋ ਰਿਹਾ ਹੈ, ਜਿਸ ਲਈ ਇਸ ਉਤਸਵ ਨੂੰ ਲੈਕੇ ਪਟਿਆਲਵੀਆਂ 'ਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। [caption id="attachment_259037" align="aligncenter" width="300"]pti ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਵਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਉਦਘਾਟਨ, ਦੇਖੋ ਤਸਵੀਰਾਂ[/caption] ਇਸ ਵਿਰਾਸਤੀ ਉਤਸਵ ਦਾ ਮਕਸਦ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸਾਡੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣਾ ਹੈ।ਪੰਜਾਬ ਦੇ ਸੱਭਿਆਚਾਰਕ ਤੇ ਟੂਰਿਜਮ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਡੀਅਨ ਟਰੱਸਟ ਫਾਰ ਰੂਰਲ ਹੈਰੀਟੇਜ ਐਂਡ ਡਿਵੈਲਪਮੈਂਟ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਉਤਸਵ ਦੇ ਅੱਜ ਸ਼ਾਮ ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਪਰਨੀਤ ਕੌਰ ਵਲੋਂ ਇਕ ਵਿਸ਼ੇਸ਼ ਵਿਰਾਸਤੀ ਮਸ਼ਾਲ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। [caption id="attachment_259048" align="aligncenter" width="300"]pti ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਵਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਉਦਘਾਟਨ, ਦੇਖੋ ਤਸਵੀਰਾਂ[/caption] ਇਹ ਮਸ਼ਾਲ ਕਿਲਾ ਮੁਬਾਰਕ ਵਿਖੇ ਬਾਬਾ ਆਲਾ ਸਿੰਘ ਦੀ ਜਗ ਰਹੀ ਅਖੰਡ ਜੋਤ ਤੋਂ ਜੋਤੀ ਲੈ ਕੇ ਜਗਾਈ ਤੇ ਡਿਊਡੀ ਵਿਖੇ ਬਾਬਾ ਆਲਾ ਸਿੰਘ ਦੀ ਜੋਤ ਕੋਲ ਅਰਦਾਸ ਤੇ ਪੂਜਾ ਕਰਕੇ ਰਵਾਨਾ ਕੀਤਾ। -PTC News


Top News view more...

Latest News view more...