Tue, Apr 16, 2024
Whatsapp

ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਲੁਟੇਰਿਆਂ ਦੇ ਹੋਂਸਲੇ ਬੁਲੰਦ, ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਲੁੱਟ ਹੋਏ ਫ਼ਰਾਰ

Written by  Jashan A -- March 25th 2019 10:28 AM -- Updated: March 26th 2019 02:42 PM
ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਲੁਟੇਰਿਆਂ ਦੇ ਹੋਂਸਲੇ ਬੁਲੰਦ, ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਲੁੱਟ ਹੋਏ ਫ਼ਰਾਰ

ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਲੁਟੇਰਿਆਂ ਦੇ ਹੋਂਸਲੇ ਬੁਲੰਦ, ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਲੁੱਟ ਹੋਏ ਫ਼ਰਾਰ

ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਲੁਟੇਰਿਆਂ ਦੇ ਹੌਸ਼ਲੇ ਬੁਲੰਦ, ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਲੁੱਟ ਹੋਏ ਫ਼ਰਾਰ,ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ‘ਚ ਲੁਟੇਰਿਆਂ ਵੱਲੋਂ ਬੇਖੌਫ ਹੋ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।ਜਿਸ ਦੌਰਾਨ ਤਾਜ਼ਾ ਮਾਮਲਾ ਪਟਿਆਲਾ ਨਾਭਾ ਰੋਡ 'ਤੇ ਸਥਿਤ ਰੱਖੜਾ ਪਿੰਡ ਤੋਂ ਸਾਹਮਣੇ ਆਇਆ ਹੈ, ਜਿਥੇ ਕੁਝ ਅਣਪਛਾਤਿਆਂ ਵੱਲੋਂ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਗਿਆ। [caption id="attachment_273916" align="aligncenter" width="300"]pti ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਲੁਟੇਰਿਆਂ ਦੇ ਹੌਸ਼ਲੇ ਬੁਲੰਦ, ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਲੁੱਟ ਹੋਏ ਫ਼ਰਾਰ[/caption] ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਇੱਕ ਵਜੇ ਦੇ ਕਰੀਬ ਤਿੰਨ ਮੋਟਰਸਾਈਕਲ ਸਵਾਰ ਨੌਜਵਾਨ ਆਏ ਅਤੇ ਪੈਟਰੋਲ ਪੰਪ ਦੇ ਕਰਿੰਦੇ ਤੋਂ 7 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਲੈ ਗਏ। ਹੋਰ ਪੜ੍ਹੋ:ਪ੍ਰਸਾਸ਼ਨ ਦੀ ਲਾਪਰਵਾਹੀ ਕਾਰਨ “ਸ਼ਾਹੀ ਸ਼ਹਿਰ” ਦੇ ਵਾਸੀ ਨਰਕ ਭਰੀ ਜ਼ਿੰਦਗੀ ਜੀਊਣ ਨੂੰ ਮਜਬੂਰ, ਮੁੱਖ ਮੰਤਰੀ ਦੇ ਸ਼ਹਿਰ ਦਾ ਸੀਵਰੇਜ ਸਿਸਟਮ ਰੱਬ ਆਸਰੇ ਸੂਤਰਾਂ ਅਨੁਸਾਰ ਲੁੱਟ ਕਰਨ ਆਏ ਲੁਟੇਰੇ ਤਲਵਾਰਾਂ ਨਾਲ ਲੈਸ ਸਨ ਅਤੇ ਉਹਨਾਂ ਨਾਲ ਲਗਦੀ ਨਰਸਰੀ ਵਿੱਚ ਵੀ ਲੁੱਟ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ। [caption id="attachment_273917" align="aligncenter" width="300"]pti ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਲੁਟੇਰਿਆਂ ਦੇ ਹੌਸ਼ਲੇ ਬੁਲੰਦ, ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਲੁੱਟ ਹੋਏ ਫ਼ਰਾਰ[/caption] ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਪੰਜਾਬੀ ਯੂਨੀਵਰਸਿਟੀ ਦੇ ਨਜ਼ਦੀਕ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਏ ਟੀ ਐਮ ਨੂੰ ਨਿਸ਼ਾਨਾ ਬਣਾਇਆ ਤੇ ਉਸ ਵਿੱਚੋਂ ਕੈਸ਼ ਲੁੱਟਣ ਦੀ ਕੋਸ਼ਿਸ਼ ਕੀਤੀ। -PTC News


Top News view more...

Latest News view more...