ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 1,00,00,000 ਰੁਪਏ ਸਮੇਤ 2 ਨੂੰ ਕੀਤਾ ਗ੍ਰਿਫ਼ਤਾਰ

pti
ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 1,00,00,000 ਰੁਪਏ ਸਮੇਤ 2 ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 1,00,00,000 ਰੁਪਏ ਸਮੇਤ 2 ਨੂੰ ਕੀਤਾ ਗ੍ਰਿਫ਼ਤਾਰ,ਰਾਜਪੁਰਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪਟਿਆਲਾ ਪੁਲਿਸ ਮੁਸਤੈਦ ਚੁੱਕੀ ਹੈ। ਜਿਸ ਦੌਰਾਨ ਪੁਲਿਸ ਵੱਲੋਂ ਸੂਬੇ ‘ਚ ਨਸ਼ਾ ਤਸਕਰਾਂ ਅਤੇ ਕੁਝ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।

pti
ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 1,00,00,000 ਰੁਪਏ ਸਮੇਤ 2 ਨੂੰ ਕੀਤਾ ਗ੍ਰਿਫ਼ਤਾਰ

ਇਸ ਤਹਿਤ ਅੱਜ ਰਾਜਪੁਰਾ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਿਥੇ ਉਹਨਾਂ ਨਾਕੇਬੰਦੀ ਦੌਰਾਨ ਇੱਕ ਕਾਰ ਵਿੱਚੋਂ ਕਰੋੜਾਂ ਦੀ ਰਾਸ਼ੀ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਰਕਮ ਦੇ ਨਾਲ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।

ਹੋਰ ਪੜ੍ਹੋ:ਅਦਾਲਤ ‘ਚ ਸਰੈਂਡਰ ਕਰਨ ਆਇਆ ਟਰੈਵਲ ਏਜੰਟ ਦੋ ਘੰਟੇ ਪੁਲਿਸ ਨੂੰ ਉਡੀਕ ਕੇ ਵਾਪਸ ਮੁੜਿਆ

pti
ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 1,00,00,000 ਰੁਪਏ ਸਮੇਤ 2 ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ ਦੀ ਪੁਲਿਸ ਕਪਤਾਨ ਰਵਜੋਤ ਗਰੇਵਾਲ ਨੇ ਦੱਸਿਆ ਕਿ ਇਹ ਪੈਸਾ ਦੇਹਰਾਦੂਨ ਤੋਂ ਅਮਲੋਹ ਲਿਜਾਇਆ ਜਾ ਰਿਹਾ ਸੀ।

pti
ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 1,00,00,000 ਰੁਪਏ ਸਮੇਤ 2 ਨੂੰ ਕੀਤਾ ਗ੍ਰਿਫ਼ਤਾਰ

ਕਾਰ ਵਿੱਚ ਮੌਜੂਦ ਦੋ ਵਿਅਕਤੀ ਇਸ ਬਾਰੇ ਪੁਲਿਸ ਨੂੰ ਠੋਸ ਸਬੂਤ ਨਹੀਂ ਪੇਸ਼ ਕਰ ਪਾਏ, ਜਿਸ ਕਾਰਨ ਇਸ ਨੂੰ ਜ਼ਬਤ ਕਰ ਲਿਆ ਗਿਆ ਅਤੇ ਆਮਦਨ ਕਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ।ਐਸਪੀ ਗਰੇਵਾਲ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਤੋਂ ਪੈਸਿਆਂ ਬਾਰੇ ਪੁੱਛਗਿੱਛ ਕਰ ਰਹੀ ਹੈ।

-PTC News