Fri, Apr 26, 2024
Whatsapp

ਪਟਿਆਲਾ: ਰਜਿਸਟਰੀਆਂ ਨਾ ਹੋਣ ਤੋਂ ਪ੍ਰੇਸ਼ਾਨ ਪ੍ਰਾਪਰਟੀ ਡੀਲਰਾਂ ਨੇ ਪ੍ਰਨੀਤ ਕੌਰ ਅਤੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਕਿਹਾ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਚੋਣਾਂ ਦਾ ਕਰਾਂਗੇ ਬਾਈਕਾਟ

Written by  Jashan A -- April 02nd 2019 08:05 PM
ਪਟਿਆਲਾ: ਰਜਿਸਟਰੀਆਂ ਨਾ ਹੋਣ ਤੋਂ ਪ੍ਰੇਸ਼ਾਨ ਪ੍ਰਾਪਰਟੀ ਡੀਲਰਾਂ ਨੇ ਪ੍ਰਨੀਤ ਕੌਰ ਅਤੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਕਿਹਾ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਚੋਣਾਂ ਦਾ ਕਰਾਂਗੇ ਬਾਈਕਾਟ

ਪਟਿਆਲਾ: ਰਜਿਸਟਰੀਆਂ ਨਾ ਹੋਣ ਤੋਂ ਪ੍ਰੇਸ਼ਾਨ ਪ੍ਰਾਪਰਟੀ ਡੀਲਰਾਂ ਨੇ ਪ੍ਰਨੀਤ ਕੌਰ ਅਤੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਕਿਹਾ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਚੋਣਾਂ ਦਾ ਕਰਾਂਗੇ ਬਾਈਕਾਟ

ਪਟਿਆਲਾ: ਰਜਿਸਟਰੀਆਂ ਨਾ ਹੋਣ ਤੋਂ ਪ੍ਰੇਸ਼ਾਨ ਪ੍ਰਾਪਰਟੀ ਡੀਲਰਾਂ ਨੇ ਪ੍ਰਨੀਤ ਕੌਰ ਅਤੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਕਿਹਾ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਚੋਣਾਂ ਦਾ ਕਰਾਂਗੇ ਬਾਈਕਾਟ,ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਬੰਦ ਪਈਆਂ ਰਜਿਸਟਰੀਆਂ ਤੋਂ ਤੰਗ ਪਰੇਸ਼ਾਨ ਹੋਏ ਪ੍ਰਾਪਰਟੀ ਡੀਲਰ, ਕਲੋਨਾਇਜਰ, ਪਲਾਟ ਹੋਲਡਰ ਐਸੋਸੀਏਸ਼ਨ ਵੱਲੋਂ ਅੱਜ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਤੇ ਪਹੁੰਚ ਕੀਤੀ ਗਈ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਦੇ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪ੍ਰਾਪਰਟੀ ਡੀਲਰਾਂ ਵੱਲੋਂ ਸਾਬਕਾ ਵਿਦੇਸ਼ ਰਾਜ ਮੰਤਰੀ ਨੂੰ ਸਾਰੀ ਗੱਲ ਦੱਸੀ ਗਈ ਤਾਂ ਉਨ੍ਹਾਂ ਵੱਲੋਂ ਇਸ ਬੰਦ ਪਈਆਂ ਰਜਿਸਟਰੀਆਂ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਉਣ ਦਾ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਗਿਆ। ਹੋਰ ਪੜ੍ਹੋ: ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਵਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਉਦਘਾਟਨ, ਦੇਖੋ ਤਸਵੀਰਾਂ ਇਸ ਤੋਂ ਬਾਅਦ ਪ੍ਰਾਪਰਟੀ ਡੀਲਰ, ਕਲੋਨਾਇਜਰ, ਪਲਾਟ ਹੋਲਡਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਨਾਲ ਮੁਲਾਕਾਤ ਕੀਤੀ ਗਈ ਤੇ ਬੰਦ ਪਈ ਰਜਿਸਟਰੀਆਂ ਨੂੰ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪ੍ਰਾਪਰਟੀ ਡੀਲਰਾਂ ਨੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਕਿ ਉਨ੍ਹਾਂ ਵੱਲੋਂ ਜ਼ਮੀਨ ਦੀ ਐਨ.ਓ.ਸੀ. ਹਾਸਿਲ ਕਰਨ ਲਈ ਸਾਰੇ ਦਸਤਾਵੇਜ਼ ਨਾਲ ਲਗਾ ਕੇ ਫ਼ੀਸ ਜਮਾ ਕਰਵਾਈ ਗਈ ਹੈ, ਜਿਸ ਤੋਂ ਬਾਅਦ ਕਈ ਮਹੀਨੇ ਉਨ੍ਹਾਂ ਦੀ ਐਨ.ਓ.ਸੀ. ਨਹੀਂ ਮਿਲਦੀ। ਇਸੇ ਕਰਕੇ ਲੰਬਾ ਸਮਾਂ ਰਜਿਸਟਰੀਆਂ ਨਹੀਂ ਹੋ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰਜਿਸਟਰੀਆਂ ਨੂੰ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ। ਜਿਸ 'ਤੇ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਵੱਲੋਂ ਜਲਦ ਹੀ ਸ਼ੁਰੂ ਕਰਵਾ ਦਿੱਤਾ ਜਾਵੇਗਾ। -PTC News

Top News view more...

Latest News view more...