ਪਟਿਆਲਾ-ਦੇਵੀਗੜ੍ਹ ਰੋਡ ‘ਤੇ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾਦਸਾਗ੍ਰਸਤ, 1 ਦੀ ਮੌਤ, 10 ਜ਼ਖਮੀ

ਪਟਿਆਲਾ-ਦੇਵੀਗੜ੍ਹ ਰੋਡ ‘ਤੇ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾਦਸਾਗ੍ਰਸਤ, 1 ਦੀ ਮੌਤ, 10 ਜ਼ਖਮੀ,ਪਟਿਆਲਾ: ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਸੜਕੀ ਹਾਦਸਾ ਪਟਿਆਲਾ-ਦੇਵੀਗੜ੍ਹ ਰੋਡ ‘ਤੇ ਵਾਪਰਿਆ ਹੈ, ਜਿਸ ਕਾਰਨ 1 ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਹੋ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਪਟਿਆਲਾ -ਪਿਹੋਵਾ ਭੁਨਰਹੇੜੀ ਮਾਰਗ ‘ਤੇ ਪੰਜਾਬ ਰੋਡਵੇਜ਼ ਦੀ ਬੱਸ ਸਾਹਮਣੇ ਆਉਂਦੇ ਮੋਟਰਸਾਈਕਲ ਚਾਲਕ ਨੂੰ ਬਚਾਉਂਦਿਆਂ ਸੜਕ ਕਿਨਾਰੇ ਲੱਗੇ ਦੋ ਸਫੈਦਿਆਂ ਵਿੱਚ ਜਾ ਵੱਜੀ।

ਹੋਰ ਪੜ੍ਹੋ:ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ ਦਾ ਡਾਂਸ ਦੇਖਣ ਲਈ ਇਕੱਠੀ ਹੋਈ ਭੀੜ ,ਵਾਪਰਿਆ ਵੱਡਾ ਹਾਦਸਾ

ਜਿਸ ਕਾਰਨ ਇਸ ਵਿੱਚ ਸਵਾਰ 11 ਸਵਾਰੀਆ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੀ ਮਦਦ ਨਾਲ ਜ਼ਖਮੀ ਹੋਏ ਵਿਅਕਤੀਆਂ ਨੂੰ ਐਂਬੂਲੈਂਸ ਵਿੱਚ ਬਿਠਾ ਕੇ ਹਸਪਤਾਲ ਭੇਜਿਆ ਗਿਆ ਹੈ।

ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News