Advertisment

ਪ੍ਰਕਾਸ਼ ਪੁਰਬ ਮੌਕੇ ਪੰਜਾਬੀ ਯੂਨੀਵਰਸਿਟੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

author-image
Jashan A
Updated On
New Update
ਪ੍ਰਕਾਸ਼ ਪੁਰਬ ਮੌਕੇ ਪੰਜਾਬੀ ਯੂਨੀਵਰਸਿਟੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)
Advertisment
ਪ੍ਰਕਾਸ਼ ਪੁਰਬ ਮੌਕੇ ਪੰਜਾਬੀ ਯੂਨੀਵਰਸਿਟੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ),ਪਟਿਆਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਹਾਂਉਤਸਵ ਵਜੋਂ ਮਨਾਉਂਦਿਆਂ ਪੰਜਾਬੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਤੇ 15ਵਾਂ ਗੁਰਮਤਿ ਸੰਗੀਤ ਉਤਸਵ ਕਰਵਾਇਆ ਗਿਆ। publive-imageਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ਮਨਾਏ ਗਏ ਪ੍ਰਕਾਸ਼ ਪੁਰਬ ਦਾ ਆਰੰਭ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੇ ਰੂਪ ਵਿਚ ਹੋਇਆ। puਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ, ਡੀਨ ਅਕਾਦਮਿਕ ਮਾਮਲੇ ਡਾ. ਜੀ.ਐੱਸ. ਬਤਰਾ ਅਤੇ ਰਜਿਸਟਰਾਰ ਡਾ. ਐਮ.ਐੱਸ. ਨਿੱਝਰ ਵਲੋਂ ਅਰਦਾਸ ਸਮਾਗਮ ਕਰਕੇ ਨਗਰ ਕੀਰਤਨ ਨੂੰ ਰਵਾਨਾ ਕੀਤਾ ਗਿਆ ਜੋ ਕੈਂਪਸ ਦੇ ਵੱਖ- ਵੱਖ ਵਿਭਾਗਾਂ ਤੋਂ ਹੁੰਦਾ ਹੋਇਆ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਸਮਾਪਤ ਹੋਇਆ। patialaਇਸ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਗੁਰਮਤਿ ਸੰਗੀਤ ਚੇਅਰ ਤੇ ਗੁਰਮਤਿ ਸੰਗੀਤ ਫਾਊਾਡੇਸ਼ਨ ਦੇ ਵਿੱਤੀ ਸਹਿਯੋਗ ਨਾਲ ਗੁਰਮਤਿ ਸੰਗੀਤ ਉਤਸਵ ਕਰਵਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਮਨਜੀਤ ਸਿੰਘ, ਡਾ. ਹਰਵਿੰਦਰ ਸਿੰਘ, ਡਾ. ਜਗਜੀਤ ਸਿੰਘ, ਭਾਈ ਸੁਖਬੀਰ ਸਿੰਘ, ਡਾ. ਨਿਵੇਦਿਤਾ ਸਿੰਘ, ਡਾ. ਕੰਵਲਜੀਤ ਸਿੰਘ, ਡਾ. ਵਰਿੰਦਰ ਕੌਰ ਤੇ ਗੁਰਮਤਿ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਇਲਾਹੀ ਬਾਣੀ ਦਾ ਰਾਗਮਈ ਕੀਰਤਨ ਕੀਤਾ। —PTC News-
punjabi-news parkash-purab-news latest-punjabi-news patiala-news latest-news-in-punjabi punjabi-university-news latest-patiala-news news-in-punjabi news-from-punjab news-punjabi happening-news-from-punjab top-punjabi-news latest-parkash-purab-news
Advertisment

Stay updated with the latest news headlines.

Follow us:
Advertisment