Sat, Apr 20, 2024
Whatsapp

ਪਟਿਆਲਾ-ਸਰਹਿੰਦ ਰੋਡ 'ਤੇ ਬੱਸ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

Written by  Jashan A -- July 22nd 2019 05:20 PM
ਪਟਿਆਲਾ-ਸਰਹਿੰਦ ਰੋਡ 'ਤੇ ਬੱਸ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਪਟਿਆਲਾ-ਸਰਹਿੰਦ ਰੋਡ 'ਤੇ ਬੱਸ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਪਟਿਆਲਾ-ਸਰਹਿੰਦ ਰੋਡ 'ਤੇ ਬੱਸ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,ਪਟਿਆਲਾ: ਆਏ ਦਿਨ ਵੱਧ ਰਹੀ ਅਬਾਦੀ ਅਤੇ ਤੇਜ਼ ਰਫਤਾਰ ਕਾਰਨ ਸੂਬੇ 'ਚ ਸੜਕ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਸੜਕ ਹਾਦਸਿਆਂ 'ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਪਟਿਆਲਾ ਦੇ ਸਰਹਿੰਦ ਰੋਡ 'ਤੇ ਸੈਣੀ ਪੈਟਰੋਲ ਪੰਪ ਦੇ ਕੋਲ ਵਾਪਰਿਆ ਹੈ। ਜਿਥੇ ਬੱਸ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਹੋਰ ਪੜ੍ਹੋ:ਫਿਲੌਰ ਨੇੜੇ ਹਾਈਵੇ 'ਤੇ ਵਾਪਰਿਆ ਭਿਆਨਿਕ ਸੜਕ ਹਾਦਸਾ ,3 ਲੋਕਾਂ ਦੀ ਮੌਤ, 2 ਜ਼ਖਮੀ ਜਾਣਕਾਰੀ ਮੁਤਾਬਕ ਇਸ ਹਾਦਸੇ 'ਚ ਇਕੋ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ।ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੇ ਮੁਤਾਬਕ ਇਕੋ ਪਰਿਵਾਰ ਦੇ ਮੈਂਬਰ ਸਰਹੰਦ ਵਾਲੇ ਪਾਸੇ ਤੋਂ ਪਟਿਆਲਾ ਆ ਰਹੇ ਸਨ ਅਤੇ ਉਨ੍ਹਾਂ ਦੀ ਨਿੱਜੀ ਬੱਸ ਦੇ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਵਿਅਕਤੀ ਨੂੰ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਮੌਤ ਹੋ ਗਈ। -PTC News


Top News view more...

Latest News view more...