ਮੁੱਖ ਖਬਰਾਂ

ਮੁੱਖ ਮੰਤਰੀ ਦੇ ਜਿਲ੍ਹੇ 'ਚ ਭਾਰੀ ਬਾਰਿਸ਼ ਕਾਰਨ 26 ਸਕੂਲਾਂ 'ਚ ਭਰਿਆ ਪਾਣੀ, ਜਿਲ੍ਹਾ ਸਿੱਖਿਆ ਅਫਸਰ ਵੱਲੋਂ 17 ਜੁਲਾਈ ਨੂੰ ਛੁੱਟੀ ਦਾ ਐਲਾਨ

By Jashan A -- July 16, 2019 7:07 pm -- Updated:Feb 15, 2021

ਮੁੱਖ ਮੰਤਰੀ ਦੇ ਜਿਲ੍ਹੇ 'ਚ ਭਾਰੀ ਬਾਰਿਸ਼ ਕਾਰਨ 26 ਸਕੂਲਾਂ 'ਚ ਭਰਿਆ ਪਾਣੀ, ਜਿਲ੍ਹਾ ਸਿੱਖਿਆ ਅਫਸਰ ਵੱਲੋਂ 17 ਜੁਲਾਈ ਨੂੰ ਛੁੱਟੀ ਦਾ ਐਲਾਨ,ਪਟਿਆਲਾ: ਪਿਛਲੇ ਕਈ ਦਿਨਾਂ ਤੋਂ ਮੀਂਹ ਪੈਣ ਕਾਰਨ ਪਟਿਆਲਾ ਜਿਲ੍ਹੇ ਦੇ 26 ਸਕੂਲਾਂ 'ਚ ਪਾਣੀ ਭਰ ਜਾਣ ਕਾਰਨ 17 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਪੱਤਰ ਜਾਰੀ ਕਰ ਇਸ ਦੀ ਜਾਣਕਾਰੀ ਦਿੱਤੀ ਹੈ।

ਇਹ ਵੀ ਲਿਖਿਆ ਹੈ ਕਿ ਭਾਰੀ ਬਾਰਿਸ਼ ਕਾਰਨ ਜਿਲ੍ਹੇ ਦੇ 26 ਸਕੂਲਾਂ 'ਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸਕੂਲਾਂ 'ਚ ਕਲਾਸਾਂ ਲੱਗਣੀਆਂ ਸੰਭਵ ਨਹੀਂ ਹਨ ਅਤੇ ਜ਼ਿਆਦਾ ਪਾਣੀ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲਾ ਧਰਨਾ ਮੌਸਮ ਦੀ ਵਜ੍ਹਾ ਕਰਕੇ ਮੁਲਤਵੀ

ਦੱਸਣਯੋਗ ਹੈ ਕਿ ਸੂਬੇ ‘ਚ ਪਿਛਲੇ 5 ਦਿਨਾਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ, ਪਰ ਉਥੇ ਹੀ ਬਾਰਿਸ਼ ਕਈ ਲੋਕਾਂ ਲਈ ਮੁਸੀਬਤ ਬਣ ਗਈ ਹੈ।ਬਾਰਿਸ਼ ਕਾਰਨ ਜਿਥੇ ਸਕੂਲਾਂ 'ਚ ਪਾਣੀ ਭਰ ਗਿਆ ਹੈ, ਉਥੇ ਹੀ ਕਈ ਲੋਕਾਂ ਦੇ ਘਰਾਂ ਦੀਆਂ ਛੱਤਾਂ ਵੀ ਡਿੱਗ ਗਈਆਂ ਹਨ।

-PTC News

  • Share