Advertisment

ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਯਤਨਸ਼ੀਲ : ਪ੍ਰੋ. ਬਡੂੰਗਰ

author-image
Jashan A
Updated On
New Update
ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਯਤਨਸ਼ੀਲ : ਪ੍ਰੋ. ਬਡੂੰਗਰ
Advertisment
ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਯਤਨਸ਼ੀਲ : ਪ੍ਰੋ. ਬਡੂੰਗਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਵਿਖੇ ਸੈਮੀਨਾਰ ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੁਚੱਜੀ ਅਗਵਾਈ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ ਧੱਮੋਮਾਜਰਾ ਵਿਖੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦਾ ਜਥਾ ਅਤੇ ਬੀਬੀ ਰਵਿੰਦਰ ਕੌਰ ਦੇ ਜਥੇ ਵੱਲੋਂ ਕੀਰਤਨ ਸਰਵਣ ਕੀਤਾ ਗਿਆ। ਸੈਮੀਨਾਰ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਗਠਿਤ ਸਬ ਕਮੇਟੀ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸ਼ਵਿੰਦਰ ਸਿੰਘ ਸੰਭਰਵਾਲ, ਸਾਬਕਾ ਮੈਂਬਰ ਬੀਬੀ ਪਰਮਜੀਤ ਕੌਰ ਉਚੇਚੇ ਤੌਰ 'ਤੇ ਪੁੱਜੇ ਹੋਏ ਸਨ। publive-imageਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਅਤੇ ਸੈਮੀਨਾਰਾਂ ਦੀ ਰੌਸ਼ਨੀ 'ਚ ਕਿਹਾ ਕਿ ਜਿਥੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਜੀਵਨ ਫਲਸਫੇ ਨੂੰ ਸੰਗਤ ਤੱਕ ਪਹੁੰਚਾਉਣ ਲਈ ਯਤਨਸ਼ੀਲ ਹੈ, ਉਥੇ ਹੀ ਸੰਸਥਾ ਨਾਲ ਸਬੰਧਤ ਸਕੂਲਾਂ ਕਾਲਜਾਂ 'ਚ ਸੈਮੀਨਾਰ ਕਰਵਾਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੇ ਫਲਸਫੇ ਹੋਰ ਵੀ ਅਗਾਂਹ ਲਿਜਾਇਆ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਪ੍ਰਕਾਸ਼ ਪੁਰਬ ਨੂੰ ਮੌਕੇ ਮਾਨਵਤਾ ਦਾ ਫਰਜ਼ ਹੈ ਕਿ ਉਹ ਗੁਰੂ ਸਾਹਿਬ ਦੇ ਜੀਵਨ ਮਾਰਗ 'ਤੇ ਚੱਲਕੇ ਸਮੁੱਚੇ ਸੰਸਾਰ ਨੂੰ ਰੌਸ਼ਨ ਕਰੇ। ਸੈਮੀਨਾਰ ਦੌਰਾਨ ਗੁਰੂ ਸਾਹਿਬ ਦੇ ਵੱਖ-ਵੱਖ ਪਹਿਲੂਆਂ 'ਤੇ ਰਾਜਵਿੰਦਰ ਕੌਰ ਨੇ 'ਕਿਰਤ ਦਾ ਸੰਕਲਪ', ਡਾ. ਜਸਵੰਤ ਸਿੰਘ ਨੇ 'ਸਰਬ ਸਾਂਝੀਵਾਲਤਾ ਦਾ ਸੰਦੇਸ਼', ਵਿਦਿਆਰਥਣ ਰੇਣੂੰ ਨੇ 'ਇਸਤਰੀ ਦਾ ਸਨਮਾਨ', ਪ੍ਰੋ. ਕੁਲਵਿੰਦਰ ਕੌਰ ਨੇ 'ਵਾਤਾਵਰਣ ਸਬੰਧੀ ਚੇਤਨਾ', ਵਿਦਿਆਰਥਣੀ ਡਿੰਪੀ ਨੇ 'ਨਸ਼ਿਆਂ ਦਾ ਨਿਸ਼ੇਧ' 'ਤੇ ਆਪਣੇ ਵਿਚਾਰ ਸਾਂਝੇ ਕੀਤੇ। publive-imageਅੰਤ 'ਚ ਕਾਲਜ ਪ੍ਰਿੰਸੀਪਲ ਹਰਪ੍ਰੀਤ ਕੌਰ ਆਨੰਦ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸਫਲਤਾ ਲਈ ਵਿਦਿਆਰਥੀਆਂ ਨੂੰ ਆਪੋ ਆਪਣੇ ਪੱਧਰ 'ਤੇ ਯਤਨਸ਼ੀਲ ਰਹਿਣਾ ਚਾਹੀਦਾਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਰਵਿੰਦਰ ਕੌਰ, ਡਾ. ਕੁਲਵਿੰਦਰ ਕੌਰ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਰਪੰਚ ਹਰਬੰਸ ਸਿੰਘ ਗਿੱਲ, ਮੈਨੇਜਰ ਕਰਨੈਲ ਸਿੰਘ ਨਾਭਾ, ਭਗਵੰਤ ਸਿੰਘ ਧੰਗੇੜਾ, ਡਾ. ਗੁਰਤੇਜ ਸਿੰਘ ਤੋਂ ਇਲਾਵਾ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। -PTC News-
patiala-news sgpc-news latest-patiala-news latest-sgpc-news patiala-news-in-punjabi prof-badungar prof-badungar-news
Advertisment

Stay updated with the latest news headlines.

Follow us:
Advertisment