Thu, Apr 25, 2024
Whatsapp

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਖਿਲਾਫ ਹੱਲਾ-ਬੋਲ , ਵੱਡੀ ਗਿਣਤੀ 'ਚ ਪਹੁੰਚੇ ਲੋਕ (ਤਸਵੀਰਾਂ)

Written by  Jashan A -- December 21st 2019 01:21 PM -- Updated: December 21st 2019 01:33 PM
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਖਿਲਾਫ ਹੱਲਾ-ਬੋਲ , ਵੱਡੀ ਗਿਣਤੀ 'ਚ ਪਹੁੰਚੇ ਲੋਕ (ਤਸਵੀਰਾਂ)

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਖਿਲਾਫ ਹੱਲਾ-ਬੋਲ , ਵੱਡੀ ਗਿਣਤੀ 'ਚ ਪਹੁੰਚੇ ਲੋਕ (ਤਸਵੀਰਾਂ)

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਖਿਲਾਫ ਹੱਲਾ-ਬੋਲ , ਵੱਡੀ ਗਿਣਤੀ 'ਚ ਪਹੁੰਚੇ ਲੋਕ (ਤਸਵੀਰਾਂ),ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ ਵੱਲੋਂ ਸੂਬੇ ਅੰਦਰ ਅਮਨ-ਕਾਨੂੰਨ ਦੀ ਖਸਤਾ ਹਾਲਤ, ਪੁਲਿਸ ਵਧੀਕੀਆਂ, ਦਲਿਤਾਂ ਵਿਰੁੱਧ ਵਧੇ ਅੱਤਿਆਚਾਰਾਂ, ਗੈਰਕਾਨੂੰਨੀ ਮਾਈਨਿੰਗ ਅਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ ਕੀਤੇ ਜਾ ਰਹੇ ਰਾਜ ਪੱਧਰੀ ਅੰਦੋਲਨਾਂ ਤਹਿਤ ਅੱਜ ਪਟਿਆਲਾ ਵਿਖੇ ਪਿੰਡ ਤਖ਼ਤੂਮਾਜਰਾ ਮਾਮਲੇ ਨੂੰ ਲੈ ਕੇ ਐੱਸ.ਐੱਸ ਪੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। Sad Protestਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਬਿਕਰਮ ਮਜੀਠੀਆ, ਪ੍ਰੋ. ਚੰਦੂਮਾਜਰਾ, ਸੁਰਜੀਤ ਰੱਖੜਾ ਸਮੇਤ ਹੋਰ ਆਗੂ ਵੀ ਮੌਜੂਦ ਹਨ। ਹੋਰ ਪੜ੍ਹੋ:ਧਾਰਾ 144 ਦੇ ਬਾਵਜੂਦ ਲਾਲ ਕਿਲ੍ਹੇ 'ਤੇ ਪ੍ਰਦਰਸ਼ਨ, ਪੁਲਿਸ ਨੇ ਕਈਆਂ ਨੂੰ ਲਿਆ ਹਿਰਾਸਤ 'ਚ Sad Protestਇਸ ਧਰਨੇ 'ਚ ਪਟਿਆਲਾ ਜਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚੋਂ ਹਜ਼ਾਰਾਂ ਦੀ ਗਿਣਤੀ 'ਚ ਲੋਕ ਪਹੁੰਚੇ ਹਨ, ਜੋ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਰਹੇ ਹਨ। Sad Protestਲੋਕਾਂ ਵੱਲੋਂ ਕਾਂਗਰਸ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਫ਼ ਦੇਖ ਸਕਦੇ ਹੋ। -PTC News


Top News view more...

Latest News view more...