Sun, Dec 21, 2025
Whatsapp

ਪਟਿਆਲਾ: ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦੇਖੋ ਤਸਵੀਰਾਂ

Reported by:  PTC News Desk  Edited by:  Jashan A -- October 15th 2019 01:02 PM
ਪਟਿਆਲਾ: ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦੇਖੋ ਤਸਵੀਰਾਂ

ਪਟਿਆਲਾ: ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦੇਖੋ ਤਸਵੀਰਾਂ

ਪਟਿਆਲਾ: ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦੇਖੋ ਤਸਵੀਰਾਂ,ਪਟਿਆਲਾ: ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ 'ਚ ਵਸਦੀ ਨਾਨਕ ਨਾਮ ਲੇਵਾ ਸੰਗਤ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। Sri Guru Ramdas Ji Parkash Purbਇਸ ਦੌਰਾਨ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਵੀ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਗੁਰੂ ਘਰ ਪਹੁੰਚੀਆਂ ਤੇ ਉਹਨਾਂ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਹੋਰ ਪੜ੍ਹੋ:550ਵੇਂ ਪ੍ਰਕਾਸ਼ ਪੁਰਬ ਸਬੰਧੀ ਦਿੱਲੀ ਤੋਂ ਕਰਨਾਲ ਲਈ ਮੋਟਰਸਾਈਕਲ ਰੈਲੀ ਰਵਾਨਾ, ਦੇਖੋ ਤਸਵੀਰਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਦੀਵਾਨ ਹਾਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ 'ਚ ਹਜੂਰੀ ਰਾਗੀ ਕੀਰਤਨੀ ਜਥਿਆਂ ਨੇ ਕੀਰਤਨ ਸਰਵਣ ਕਰ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਸਿੱਖ ਸੰਗਤਾਂ ਨੂੰ ਇਸ ਪ੍ਰਕਾਸ ਪੂਰਬ ਤੇ ਸੰਗਤਾਂ ਨੂੰ ਲੱਖ ਲੱਖ ਵਧਾਈ ਦਿੱਤੀ ਅਤੇ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਐਸ ਜੀ ਪੀ ਸੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ,ਅੰਤ੍ਰਿਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਆਦਿ ਮੌਜੂਦ ਸਨ। -PTC News


Top News view more...

Latest News view more...

PTC NETWORK
PTC NETWORK