ਸੁਖਬੀਰ ਬਾਦਲ ਵੱਲੋਂ ਪਟਿਆਲਾ ‘ਚ ਅਧਿਆਪਕਾਂ ‘ਤੇ ਕੀਤੇ ਲਾਠੀਚਾਰਜ ਦੀ ਨਿਖੇਧੀ

Sukhbir Badal
ਸੁਖਬੀਰ ਬਾਦਲ ਵੱਲੋਂ ਪਟਿਆਲਾ 'ਚ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ

ਸੁਖਬੀਰ ਬਾਦਲ ਵੱਲੋਂ ਪਟਿਆਲਾ ‘ਚ ਅਧਿਆਪਕਾਂ ‘ਤੇ ਕੀਤੇ ਲਾਠੀਚਾਰਜ ਦੀ ਨਿਖੇਧੀ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ਉੱਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ।ਅਧਿਆਪਕਾਂ ਉੱਪਰ ਇਸ ਹਮਲੇ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਧਿਆਪਕਾਂ ਉੱਤੇ ਲਾਠੀਚਾਰਜ ਅਤੇ ਪਾਣੀ ਦੀਆਂ ਤੋਪਾਂ ਨਾਲ ਹਮਲੇ ਨੇ ਇੱਕ ਹੰਕਾਰੀ ਅਤੇ ਤਾਨਾਸ਼ਾਹ ਰਾਜੇ ਦੀ ਹਕੂਮਤ ਦੇ ਦਿਨ ਚੇਤੇ ਕਰਵਾ ਦਿੱਤੇ ਹਨ।

teacher
ਸੁਖਬੀਰ ਬਾਦਲ ਵੱਲੋਂ ਪਟਿਆਲਾ ‘ਚ ਅਧਿਆਪਕਾਂ ‘ਤੇ ਕੀਤੇ ਲਾਠੀਚਾਰਜ ਦੀ ਨਿਖੇਧੀ

ਪੁਲਿਸ ਲਾਠੀਚਾਰਜ ਵਿਚ ਜ਼ਖ਼ਮੀ ਹੋਏ ਅਧਿਆਪਕਾਂ ਨਾਲ ਹਮਦਰਦੀ ਜਾਹਿਰ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਮਹਿਲਾ ਅਧਿਆਪਕਾਂ ਨਾਲ ਵੀ ਇੰਨਾ ਅਣਮਨੁੱਖੀ ਵਿਵਹਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਸਰਕਾਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਅਧਿਆਪਕਾਂ ਨੂੰ ਸਬਕ ਸਿਖਾਉਣਾ ਚਾਹੁੰਦੀ ਸੀ।

ਉਹਨਾਂ ਕਿਹਾ ਕਿ ਇਹ ਵਜ੍ਹਾ ਹੈ ਕਿ ਅਧਿਆਪਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਅਤੇ ਉਹਨਾਂ ਵੱਲੋਂ ਜਮਹੂਰੀ ਢੰਗ ਨਾਲ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਕੁਚਲਣ ਲਈ ਉਹਨਾਂ ਦੀ ਕੁੱਟਮਾਰ ਕੀਤੀ ਗਈ।ਇਸ ਦੌਰਾਨ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ਉੱਤੇ ਅੰਦੋਲਨਕਾਰੀ ਅਧਿਆਪਕਾਂ ਉੱਤੇ ਪੁਲਿਸ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਤਰੀਕੇ ਨਾਲ ਜਮਹੂਰੀਅਤ ਦੀ ਆਵਾਜ਼ ਨੂੰ ਕੁਚਲਿਆ ਨਹੀਂ ਜਾ ਸਕੇਗਾ।

patiala
ਸੁਖਬੀਰ ਬਾਦਲ ਵੱਲੋਂ ਪਟਿਆਲਾ ‘ਚ ਅਧਿਆਪਕਾਂ ‘ਤੇ ਕੀਤੇ ਲਾਠੀਚਾਰਜ ਦੀ ਨਿਖੇਧੀ

ਉਹਨਾਂ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਆਦਰਸ਼ ਸਕੂਲਾਂ, ਐਸਐਸਏ, ਅਤੇ ਰਮਸਾ ਦੇ ਹੜਤਾਲ ਕਰ ਰਹੇ ਅਧਿਆਪਕਾਂ ਦੇ ਹੱਕ ਵਿਚ ਡਟਣ ਦੀ ਅਪੀਲ ਕੀਤੀ। ਉਹਨਾਂ ਨੇ ਮਹਿਲਾ ਅਧਿਆਪਕਾਂ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ ਅਪਰਾਧਿਕ ਮਾਮਲੇ ਦਰਜ ਕਰਨ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਸਾਡੀਆਂ ਭਵਿੱਖ ਦੀਆਂ ਪੀੜ•ੀਆਂ ਦਾ ਨਿਰਮਾਣ ਕਰਨ ਵਾਲਿਆਂ ਉੱਤੇ ਇਸ ਤਰ੍ਹਾਂ ਦੇ ਜ਼ੁਲਮ ਨੂੰ ਅਸੀਂ ਬਰਦਾਸ਼ਤ ਨਹੀਂ ਕਰ ਸਕਦੇ।

-PTC News