ਪਟਿਆਲਾ: ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੌਛਾਰਾਂ ਤੇ ਕੀਤਾ ਲਾਠੀਚਾਰਜ, ਦੇਖੋ ਤਸਵੀਰਾਂ

patiala
ਪਟਿਆਲਾ: ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੌਛਾਰਾਂ ਤੇ ਕੀਤਾ ਲਾਠੀਚਾਰਜ, ਦੇਖੋ ਤਸਵੀਰਾਂ

ਪਟਿਆਲਾ: ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੌਛਾਰਾਂ ਤੇ ਕੀਤਾ ਲਾਠੀਚਾਰਜ, ਦੇਖੋ ਤਸਵੀਰਾਂ,ਪਟਿਆਲਾ: ਕਾਂਗਰਸ ਸਰਕਾਰ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਦੇ ਲੱਗਭੱਗ 2 ਸਾਲ ਬੀਤਣ ਦੇ ਬਾਵਜੂਦ ਅਧਿਆਪਕ ਵਰਗ ਦੇ ਹੱਕੀ ਮਸਲਿਆਂ ਦਾ ਹੱਲ ਨਾ ਹੋਣ, ਤਨਖਾਹ ਕਟੌਤੀਆਂ ਕਰਨ, ਸਾਰੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਵਿਭਾਗ ਵਿੱਚ ਲਿਆ ਕੇ ਪੂਰੀਆਂ ਤਨਖਾਹਾਂ ‘ਤੇ ਪੱਕੇ ਨਾ ਕਰਨ,ਸੰਘਰਸ਼ੀ ਅਧਿਆਪਕਾਂ ਦੀਆਂ ਵਿਕਟੇਮਾਈਜੇਸ਼ਨਾਂ ਕਰਨ,

patiala
ਪਟਿਆਲਾ: ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੌਛਾਰਾਂ ਤੇ ਕੀਤਾ ਲਾਠੀਚਾਰਜ, ਦੇਖੋ ਤਸਵੀਰਾਂ

ਮਹਿੰਗਾਈ ਭੱਤੇ ਦੀਆਂ ਬਕਾਇਆ ਪੰਜ ਕਿਸ਼ਤਾਂ ‘ਚੋਂ ਕੇਵਲ ਇੱਕ ਕਿਸ਼ਤ ਦੇ ਕੇ ਮੁਲਾਜ਼ਮਾਂ ਦੇ ਜਖਮਾਂ ‘ਤੇ ਲੂਣ ਛਿੜਕਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਜਾਰੀ ਕਰਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਨੂੰ ਲਗਾਤਾਰ 10 ਵਾਰ ਮੀਟਿੰਗ ਦਾ ਸਮਾਂ ਦੇ ਕੇ ਗੈਰ ਜਿੰਮੇਵਾਰ ਰਵੱਇਆ ਅਪਣਾਉਦਿਆਂ ਹਰ ਵਾਰ ਮੁਨਕਰ ਹੋਣ ਤੋਂ ਹਜ਼ਾਰਾਂ ਅਧਿਆਪਕ ਭੜਕ ਉੱਠੇ ਹਨ।

ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਪਟਿਆਲਾ ਸ਼ਹਿਰ ਦੇ ਬੱਸ ਸਟੈਂਡ ਨੇੜੇ ਵਿਸ਼ਾਲ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਲੋਕ ਸਭਾ ਚੌਣਾਂ ਦੇ ਮਾਹੌਲ ਦੌਰਾਨ ਮੁੱਖ ਮੰਤਰੀ ਨੂੰ ਸਿਆਸੀ ਸੇਕ ਲਗਾਉਦਿਆਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਤੋਂ ਹੁੰਦਿਆਂ ਉਨ੍ਹਾਂ ਦੀ ਸਥਾਨਕ ਰਿਹਾਇਸ਼ ਵੱਲ ਰੋਹ ਭਰਪੂਰ ਢੰਗ ਨਾਲ ਰੋਸ ਮਾਰਚ ਵੀ ਕੀਤਾ ਗਿਆ।

patiala
ਪਟਿਆਲਾ: ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੌਛਾਰਾਂ ਤੇ ਕੀਤਾ ਲਾਠੀਚਾਰਜ, ਦੇਖੋ ਤਸਵੀਰਾਂ

ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਅਧਿਆਪਕਾਂ ਤੇ ਪਾਣੀ ਦੀਆਂ ਬੌਛਾਰਾਂ ਮਾਰੀਆਂ ਗਈਆਂ ਅਤੇ ਉਹਨਾਂ ‘ਤੇ ਲਾਠੀਚਾਰਜ ਵੀ ਕੀਤਾ ਗਿਆ। ਉਥੇ ਹੀ ਲਾਈਵ ਕਵਰੇਜ ਕਰ ਰਹੇ ਪਤਰਕਾਰਾਂ ਤੇ ਪਾਣੀ ਦੀਆਂ ਬੌਛਾਰਾਂ ਮਾਰੀਆਂ। ਜਿਸ ਕਾਰਨ ਪੱਤਰਕਾਰਾਂ ਦੇ ਕੈਮਰਾ ਮੋਬਾਇਲ ਆਦਿ ਭਿੱਜ ਗਏ। ਪਰ ਫਿਰ ਵੀ ਲਗਾਤਾਰ ਅਧਿਆਪਕ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ।

-PTC News