Fri, Apr 19, 2024
Whatsapp

ਪਟਿਆਲਾ: ਅਣਪਛਾਤਿਆਂ ਨੇ ਨੌਜਵਾਨ 'ਤੇ ਕੀਤਾ ਹਮਲਾ, ਤੋੜੀਆਂ ਲੱਤਾਂ

Written by  Jashan A -- July 30th 2019 10:20 AM
ਪਟਿਆਲਾ: ਅਣਪਛਾਤਿਆਂ ਨੇ ਨੌਜਵਾਨ 'ਤੇ ਕੀਤਾ ਹਮਲਾ, ਤੋੜੀਆਂ ਲੱਤਾਂ

ਪਟਿਆਲਾ: ਅਣਪਛਾਤਿਆਂ ਨੇ ਨੌਜਵਾਨ 'ਤੇ ਕੀਤਾ ਹਮਲਾ, ਤੋੜੀਆਂ ਲੱਤਾਂ

ਪਟਿਆਲਾ: ਅਣਪਛਾਤਿਆਂ ਨੇ ਨੌਜਵਾਨ 'ਤੇ ਕੀਤਾ ਹਮਲਾ, ਤੋੜੀਆਂ ਲੱਤਾਂ,ਟਿਆਲਾ: ਆਏ ਦਿਨ ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲ ਰਿਹਾ ਹੈ , ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਕਾਰਨ ਪੰਜਾਬ ਦਾ ਮਾਹੌਲ ਵਿਗੜਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿਥੇ ਪੋਲੋ ਗਰਾਊਂਡ ਸਾਹਮਣੇ ਅੱਜ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਆਮ ਲੋਕਾਂ ਨੇ ਸਰੇਆਮ ਹਮਲੇ ਹੋ ਰਹੇ ਹਨ। ਹੋਰ ਪੜ੍ਹੋ: ਕੈਨੇਡਾ ਕਰੇਗਾ 151 ਸਾਲ ਪੂਰੇ, ਪੰਜਾਬੀਆਂ ਨੇ ਵੀ ਕੀਤੀਆਂ ਪੂਰੀਆਂ ਤਿਆਰੀਆਂ, ਦੇਸ਼ 'ਚ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਦਰਅਸਲ, ਇਥੇ ਇਕ ਪ੍ਰਾਈਵੇਟ ਸਕੂਲ ਦੇ ਵੈਨ ਡਰਾਈਵਰ 'ਤੇ ਅੱਧਾ ਦਰਜਨ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਕੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ।ਡਰਾਈਵਰ ਦੀ ਪਛਾਣ ਮਨਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਭੀੜ ਜਮ੍ਹਾ ਹੋ ਗਈ ਅਤੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। -PTC News


Top News view more...

Latest News view more...