ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ 'ਚ ਛਾਇਆ ਮਾਤਮ
ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ 'ਚ ਛਾਇਆ ਮਾਤਮ,ਪਟਿਆਲਾ: ਪਟਿਆਲਾ ਦੇ ਦੀਪ ਨਗਰ 'ਚ ਇੱਕ ਨੌਜਵਾਨ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਵਿੱਕੀ ਪੁੱਤਰ ਦੇਸ ਰਾਜ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਮਾਨਸਿਕ ਤਣਾਅ ਵਿਚ ਰਹਿੰਦਾ ਸੀ। ਉਸ ਦੀ ਪਤਨੀ ਪੇਕੇ ਗਈ ਹੋਈ ਸੀ। ਬੀਤੀ ਰਾਤ ਘਰ ਵਿਚ ਆਪਣੇ ਕਮਰੇ ਵਿਚ ਫਾਹ ਲੈ ਕੇ ਆਤਮ-ਹੱਤਿਆ ਕਰ ਲਈ।ਜਦੋਂ ਪਰਿਵਾਰ ਵਾਲਿਆਂ ਨੇ ਦੇਖਿਆ ਤਾਂ ਪੁਲਸ ਨੂੰ ਸੂਚਿਤ ਕੀਤਾ। ਹੋਰ ਪੜ੍ਹੋ: ਸ੍ਰੀ ਫ਼ਤਹਿਗੜ੍ਹ ਸਾਹਿਬ: ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 3 ਨੂੰ ਦਬੋਚਿਆ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਇਸ ਮਾਮਲੇ ਵਿਚ 174 ਦੀ ਕਾਰਵਾਈ ਕੀਤੀ ਗਈ ਹੈ। -PTC News