ਪਟਿਆਲਾ 'ਚ ਵਾਪਰਿਆ ਦਰਦਨਾਕ ਹਾਦਸਾ ,ਨੌਜਵਾਨ ਦੀ ਮੌਤ
ਪਟਿਆਲਾ 'ਚ ਵਾਪਰਿਆ ਦਰਦਨਾਕ ਹਾਦਸਾ ,ਨੌਜਵਾਨ ਦੀ ਮੌਤ:ਪਟਿਆਲਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ।ਜਿਥੇ ਪਿੰਡ ਸਪੇੜਾ ਨੇੜੇ ਇੱਕ ਨੌਜਵਾਨ ਨੂੰ ਕਾਰ ਸਵਾਰ ਨੇ ਟੱਕਰ ਮਾਰ ਦਿੱਤੀ ਹੈ।ਇਸ ਹਾਦਸੇ ਵਿੱਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। [caption id="attachment_289653" align="aligncenter" width="300"] ਪਟਿਆਲਾ 'ਚ ਵਾਪਰਿਆ ਦਰਦਨਾਕ ਹਾਦਸਾ ,ਨੌਜਵਾਨ ਦੀ ਮੌਤ[/caption] ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬਲਾਸਪੁਰ (ਪਟਿਆਲਾ) ਆਪਣੀ ਸਕੂਟਰੀ ’ਤੇ ਆ ਰਿਹਾ ਸੀ।ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ।ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਵਿਖੇ ਲਿਆਂਦਾ ਹੈ ਅਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। [caption id="attachment_289654" align="aligncenter" width="300"] ਪਟਿਆਲਾ 'ਚ ਵਾਪਰਿਆ ਦਰਦਨਾਕ ਹਾਦਸਾ ,ਨੌਜਵਾਨ ਦੀ ਮੌਤ[/caption] ਇਸ ਦੌਰਾਨ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਬੰਧਕਾਂ ਅਤੇ ਪੁਲਿਸ ’ਤੇ ਖੱਜਲ-ਖੁਆਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮ੍ਰਿਤਕ ਹਰਵਿੰਦਰ ਸਿੰਘ ਦੀ ਲਾਸ਼ ਨੂੰ ਸਵੇਰੇ 10 ਵਜੇ ਹਸਪਤਾਲ ਦੀ ਮੋਰਚਰੀ ਲੈ ਕੇ ਆ ਗਏ ਸਨ ਅਤੇ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਪੋਸਟਮਾਰਟਮ ਕਰਨ ਲਈ ਖੱਜਲ-ਖੁਆਰ ਕੀਤਾ ਗਿਆ। -PTCNews