ਹੋਰ ਖਬਰਾਂ

ਪਟਿਆਲਾ -ਸੰਗਰੂਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਸਾਈਕਲਿੰਗ ਕਰਦੇ ਵਿਅਕਤੀ ਦੀ ਮੌਤ

By Shanker Badra -- July 29, 2020 7:07 pm -- Updated:Feb 15, 2021

ਪਟਿਆਲਾ -ਸੰਗਰੂਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਸਾਈਕਲਿੰਗ ਕਰਦੇ ਵਿਅਕਤੀ ਦੀ ਮੌਤ:ਪਟਿਆਲਾ : ਪਟਿਆਲਾ -ਸੰਗਰੂਰ ਰੋਡ 'ਤੇ ਪਿੰਡ ਪਸਿਆਣਾ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇਕ ਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ।

ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ (50) ਵਜੋਂ ਹੋਈ ਹੈ, ਜੋ ਪਟਿਆਲਾ ਦੇ ਸ਼੍ਰੀ ਗੁਰੂ ਤੇਗ ਬਹਾਦਰ ਕਾਲੋਨੀ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ (38) ਸਵੇਰੇ ਉਕਤ ਬਾਈਪਾਸ 'ਤੇ ਸਾਈਕਲਿੰਗ ਕਰ ਰਹੇ ਸੀ। ਇਸ ਦੌਰਾਨ ਇੱਕ ਕਰੇਟਾ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਗੁਰਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਜਸਪ੍ਰੀਤ ਸਿੰਘ ਅਜੇ ਇਲਾਜ ਅਧੀਨ ਹੈ ।
-PTCNews

  • Share