ਪਟਿਆਲਾ : ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਫੂਕਿਆ ਪੁਤਲਾ
ਪਟਿਆਲਾ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ 126 ਵੇਂ ਦਿਨ ਵੀ ਟਾਵਰ ਉਪਰ ਡਟਿਆ ਰਿਹਾ ਹੈ। ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਲੀਲਾ ਚੌਂਕ 'ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਹੈ।
[caption id="attachment_517515" align="aligncenter" width="300"]
ਪਟਿਆਲਾ : ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਫੂਕਿਆ ਪੁਤਲਾ[/caption]
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਮਨੀ ਸੰਗਰੂਰ ਤੇ ਗੁਰਦੀਪ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਦੀ ਆਵਾਜ਼ ਨੂੰ ਦਬਾਉਣ ਲਈ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਦਬਾਇਆ ਜਾ ਸਕੇ ਪਰ ਬੇਰੁਜ਼ਗਾਰ ਅਧਿਆਪਕਾਂ ਉਦੋਂ ਤੱਕ ਆਪਣੀ ਆਵਾਜ਼ ਨੂੰ ਸੰਘਰਸ਼ ਰਾਹੀਂ ਬੁਲੰਦ ਕਰਦੇ ਰਹਿਣਗੇ।
[caption id="attachment_517514" align="aligncenter" width="300"]
ਪਟਿਆਲਾ : ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਫੂਕਿਆ ਪੁਤਲਾ[/caption]
ਜਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ਵਿੱਚ ਨਹੀਂ ਮੰਨਿਆ ਜਾਂਦਾ। ਇਸ ਮੌਕੇ ਮੌਜੂਦ ਸਾਥੀ ਮੰਗਲ ਮਾਨਸਾ, ਜੋਨੀ ਮਾਨਸਾ, ਲਖਵੀਰ ਬਠਿੰਡਾ, ਸੋਨੀਆ, ਅਮਨ ਪਟਿਆਲਾ, ਆਸ਼ਿਮਾ ਨਾਭਾ, ਰਾਜਸੁਖਵਿੰਦਰ ਗੁਰਦਾਸਪੁਰ, ਬਲਵਿੰਦਰ ਨਾਭਾ, ਗੁਰਦੀਪ ਮਾਨਸਾ, ਲਾਡੀ ਮਾਨਸਾ , ਰਮੇਸ਼ ਫਾਜ਼ਿਲਕਾ ਤੇ ਜੀਤ ਮਾਨਸਾ ਆਦਿ ।
-PTCNews