Fri, Jul 11, 2025
Whatsapp

ਪਟਿਆਲਾ ਹਿੰਸਾ : ਪਰਵਾਨਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

Reported by:  PTC News Desk  Edited by:  Ravinder Singh -- May 09th 2022 03:43 PM -- Updated: May 09th 2022 03:54 PM
ਪਟਿਆਲਾ ਹਿੰਸਾ : ਪਰਵਾਨਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

ਪਟਿਆਲਾ ਹਿੰਸਾ : ਪਰਵਾਨਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

ਪਟਿਆਲਾ : ਪਟਿਆਲਾ ਘਟਨਾਵਾਂ ਦੇ ਲਈ ਕਥਿਤ ਮੁੱਖ ਦੋਸ਼ੀ ਬਰਜਿੰਦਰ ਸਿੰਘ ਪਰਵਾਨਾ ਨੂੰ ਦੋ ਮਾਮਲਿਆਂ ਵਿੱਚ ਪਟਿਆਲਾ ਦੀ ਅਦਾਲਤ ਵੱਲੋਂ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ਉਤੇ ਭੇਜ ਦਿੱਤਾ ਹੈ। ਪਟਿਆਲਾ ਹਿੰਸਾ ਮਾਮਲੇ ਵਿੱਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਸੋਮਵਾਰ ਨੂੰ ਪਟਿਆਲਾ ਪੁਲਿਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਗਿਆ। ਪਟਿਆਲਾ ਹਿੰਸਾ : ਪਰਵਾਨਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ ਅਦਾਲਤ ਨੇ ਮਾਮਲੇ ਸਬੰਧੀ ਸੁਣਵਾਈ ਕਰਦੇ ਹੋਏ ਬਰਜਿੰਦਰ ਪਰਵਾਨਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਬਰਜਿੰਦਰ ਸਿੰਘ ਪਰਵਾਨਾ ਨੂੰ 9 ਮਈ ਤੱਕ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਸੀ। ਇਸ ਤੋਂ ਇਲਾਵਾ ਸ਼ਿਵ ਸੈਨਾ ਦੇ ਆਗੂ ਹਰੀਸ਼ ਸਿੰਗਲਾ ਨੂੰ ਵੀ ਜੁਡੀਸ਼ੀਅਲ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ। ਪਟਿਆਲਾ ਹਿੰਸਾ : ਪਰਵਾਨਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆਕਾਬਿਲੇਗੌਰ ਹੈ ਕਿ ਇਸ ਮੌਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਜ਼ਿਕਰਯੋਗੈ ਹੈ ਕਿ ਬੀਤੇ ਦਿਨੀਂ ਪੁਲਿਸ ਨੇ ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਸਮੇਤ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਭੜਕਾਊ ਬਿਆਨ ਦੇਣ ਦੇ ਮਾਮਲੇ 'ਚ ਪੁਲਿਸ ਨੇ ਗੱਗੀ ਪੰਡਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਹੁਣ ਤੱਕ ਪੁਲਸ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪਟਿਆਲਾ ਹਿੰਸਾ : ਪਰਵਾਨਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆਜ਼ਿਕਰਯੋਗ ਹੈ ਕਿ ਪਟਿਆਲੇ ਵਿੱਚ ਬੀਤੇ ਦਿਨੀਂ ਜਲੂਸ ਕੱਢੇ ਜਾਣ 'ਤੇ ਹੰਗਾਮਾ ਹੋ ਗਿਆ ਸੀ। ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਸਨ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਭਾਰੀ ਪਥਰਾਅ ਹੋਇਆ ਸੀ। ਪਟਿਆਲਾ ਦੇ ਆਰੀਆ ਸਮਾਜ ਚੌਕ 'ਚ ਹੰਗਾਮਾ ਹੋ ਗਿਆ ਸੀ। ਸ਼ਿਵ ਸੈਨਿਕਾਂ ਨੇ ਖਾਲਿਸਤਾਨੀ ਵਿਰੋਧੀ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਖਾਲਿਸਤਾਨ ਪੱਖੀ ਜਥੇਬੰਦੀਆਂ ਨੇ ਉਸ ਦਾ ਵਿਰੋਧ ਕੀਤਾ ਸੀ। ਜਦੋਂ ਸ਼ਿਵ ਸੈਨਿਕਾਂ ਨੇ ਮਾਰਚ ਕੱਢਣੇ ਸ਼ੁਰੂ ਕੀਤੇ ਤਾਂ ਸਿੱਖ ਜਥੇਬੰਦੀਆਂ ਵੀ ਹਰਕਤ ਵਿੱਚ ਆ ਗਈਆਂ ਸਨ। ਇਸ ਦੌਰਾਨ ਜਦੋਂ ਦੋਵਾਂ ਧੜਿਆਂ ਦਾ ਵਿਰੋਧ ਵਧ ਗਿਆ ਤਾਂ ਪੁਲਿਸ ਨੇ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਸਥਿਤੀ ਬੇਕਾਬੂ ਹੋ ਗਈ ਸੀ। ਦੋਵਾਂ ਪਾਸਿਆਂ ਤੋਂ ਕਾਫੀ ਪੱਥਰ ਸੁੱਟੇ ਗਏ। ਇਸ ਦੌਰਾਨ ਹਿੰਦੂ ਆਗੂ ਤੇ ਥਾਣਾ ਤ੍ਰਿਪੜੀ ਦੇ ਐਸਐਚਓ ਕਰਮਵੀਰ ਸਿੰਘ ਜ਼ਖ਼ਮੀ ਹੋ ਗਏ। ਇਹ ਵੀ ਪੜ੍ਹੋ : ਐਨਆਈਏ ਵੱਲੋਂ ਦਾਊਦ ਇਬਰਾਹਿਮ ਦੇ ਸਾਥੀਆਂ ਦੇ ਘਰਾਂ ਉਤੇ ਛਾਪੇ


Top News view more...

Latest News view more...

PTC NETWORK
PTC NETWORK