Sat, Apr 20, 2024
Whatsapp

ਪਟਿਆਲਾ 'ਚ ਵੱਡੀ ਵਾਰਦਾਤ , ਯੂਥ ਅਕਾਲੀ ਆਗੂ ਵਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

Written by  Shanker Badra -- October 05th 2021 01:02 PM
ਪਟਿਆਲਾ 'ਚ ਵੱਡੀ ਵਾਰਦਾਤ , ਯੂਥ ਅਕਾਲੀ ਆਗੂ ਵਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਪਟਿਆਲਾ 'ਚ ਵੱਡੀ ਵਾਰਦਾਤ , ਯੂਥ ਅਕਾਲੀ ਆਗੂ ਵਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਕਸਬਾ ਸਨੌਰ ਨੇੜੇ ਬੀਤੀ ਰਾਤ ਯੂਥ ਅਕਾਲੀ ਦਲ ਹਲਕਾ ਸਨੌਰ ਦੇ ਪ੍ਰਧਾਨ ਹਰਫੂਲ ਸਿੰਘ ਦੇ ਭਰਾ ਵਰਿੰਦਰ ਸਿੰਘ (26) ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_539369" align="aligncenter" width="300"] ਪਟਿਆਲਾ 'ਚ ਵੱਡੀ ਵਾਰਦਾਤ , ਯੂਥ ਅਕਾਲੀ ਆਗੂ ਵਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ[/caption] ਜਾਣਕਾਰੀ ਅਨੁਸਾਰ ਬੀਤੀ ਰਾਤ ਵਰਿੰਦਰ ਸਿੰਘ ਜਦੋਂ ਸਨੌਰ ਤੋਂ ਆਪਣੀ ਮੋਬਾਈਲਾਂ ਦੀ ਦੁਕਾਨ ਬੰਦ ਕਰਕੇ ਆਪਣੇ ਪਿੰਡ ਬੋਸਰ ਕਲਾਂ ਵਾਪਸ ਜਾ ਰਿਹਾ ਸੀ ਤਾਂ ਕਾਰ ਸਵਾਰ ਕੁੱਝ ਵਿਅਕਤੀਆਂ ਵਲੋਂ ਵਰਿੰਦਰ ਨੂੰ ਗੋਲੀਆਂ ਮਾਰ ਕੇ ਦਿੱਤਾ। [caption id="attachment_539367" align="aligncenter" width="300"] ਪਟਿਆਲਾ 'ਚ ਵੱਡੀ ਵਾਰਦਾਤ , ਯੂਥ ਅਕਾਲੀ ਆਗੂ ਵਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ[/caption] ਹਰਫੂਲ ਸਿੰਘ ਬੋਸਰਕਲਾਂ, ਸਨੌਰ ਦੇ ਸਾਬਕਾ ਬਲਾਕ ਸਮਿਤੀ ਦੇ ਉਪ ਪ੍ਰਧਾਨ ਅਤੇ ਯੂਥ ਅਕਾਲੀ ਦਲ ਹਲਕਾ ਸਨੌਰ ਦੇ ਪ੍ਰਧਾਨ ਦੇ ਚਚੇਰੇ ਭਰਾ ਵਰਿੰਦਰ ਸਿੰਘ ਦਾ ਬੀਤੀ ਰਾਤ ਕਤਲ ਕਰ ਦਿੱਤਾ ਗਿਆ ਹੈ। ਵਰਿੰਦਰ ਸਿੰਘ ਹਰਫੂਲ ਦਾ ਚਚੇਰਾ ਭਰਾ ਸੀ। [caption id="attachment_539368" align="aligncenter" width="300"] ਪਟਿਆਲਾ 'ਚ ਵੱਡੀ ਵਾਰਦਾਤ , ਯੂਥ ਅਕਾਲੀ ਆਗੂ ਵਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ[/caption] ਪੁਲਿਸ ਘਟਨਾ ਦੀ ਜਾਂਚ ਵਿੱਚ ਜੁੱਟ ਗਈ ਹੈ। ਫਿਲਹਾਲ ਪੁਲਿਸ ਵਾਲੇ ਪਾਸੇ ਤੋਂ ਸੀ.ਸੀ.ਟੀ.ਵੀ. ਫੁਟੇਜ ਹਾਸਲ ਕਰ ਲਈ ਗਈ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਵਰਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ। ਗਗਨਦੀਪ (ਪਟਿਆਲਾ ) -PTCNews


Top News view more...

Latest News view more...