Fri, Apr 26, 2024
Whatsapp

ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ ਵਿੱਚ ਸ਼ਾਮਲ ਹੋਏ ਪਾਟੀਦਾਰ ਨੇਤਾ ਹਾਰਦਿਕ ਪਟੇਲ

Written by  Shanker Badra -- March 12th 2019 06:28 PM
ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ ਵਿੱਚ ਸ਼ਾਮਲ ਹੋਏ ਪਾਟੀਦਾਰ ਨੇਤਾ ਹਾਰਦਿਕ ਪਟੇਲ

ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ ਵਿੱਚ ਸ਼ਾਮਲ ਹੋਏ ਪਾਟੀਦਾਰ ਨੇਤਾ ਹਾਰਦਿਕ ਪਟੇਲ

ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ ਵਿੱਚ ਸ਼ਾਮਲ ਹੋਏ ਪਾਟੀਦਾਰ ਨੇਤਾ ਹਾਰਦਿਕ ਪਟੇਲ:ਅਹਿਮਦਾਬਾਦ : ਪੀ.ਏ.ਏ.ਐਸ. (ਪਾਟੀਦਾਰ ਅਨਾਮਤ ਅੰਦੋਲਨ ਸਮਿਤੀ) ਦੇ ਨੇਤਾ ਹਾਰਦਿਕ ਪਟੇਲ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ ਹਨ।ਇਸ ਦੌਰਾਨ ਉਹ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਅਤੇ ਯੂ.ਪੀ.ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ ਹਨ।ਸੂਤਰਾਂ ਮੁਤਾਬਕ ਹਾਰਦਿਕ ਪਟੇਲ ਗੁਜਰਾਤ ਦੀ ਜਾਮਨਗਰ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ ਪਰ ਅਜੇ ਤੱਕ ਕਾਂਗਰਸ ਨੇ ਇਸ 'ਤੇ ਕੁਝ ਨਹੀਂ ਕਿਹਾ ਹੈ। [caption id="attachment_268544" align="aligncenter" width="300"]Patidar leader Hardik Patel Joins Congress ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ ਵਿੱਚ ਸ਼ਾਮਲ ਹੋਏ ਪਾਟੀਦਾਰ ਨੇਤਾ ਹਾਰਦਿਕ ਪਟੇਲ[/caption] ਦੱਸ ਦੇਈਏ ਕਿ ਪਾਟੀਦਾਰ ਨੇਤਾ ਨੇ ਪਿਛਲੇ ਦਿਨੀਂ ਟਵੀਟ ਕਰਦਿਆਂ ਲਿਖਿਆ ਸੀ ਕਿ ਉਹ ਆਪਣੀਆਂ ਸੇਵਾਵਾਂ ਸਮਾਜ ਅਤੇ ਦੇਸ਼ ਨੂੰ ਸਮਰਪਿਤ ਕਰਨ ਲਈ 12 ਮਾਰਚ ਨੂੰ ਰਾਹੁਲ ਗਾਂਧੀ ਅਤੇ ਹੋਰ ਸੀਨੀਅਰ ਨੇਤਾਵਾਂ ਦੀ ਹਾਜ਼ਰੀ 'ਚ ਇੰਡੀਅਨ ਨੈਸ਼ਨਲ ਕਾਂਗਰਸ 'ਚ ਸ਼ਾਮਿਲ ਹੋ ਜਾਣਗੇ।ਉਨ੍ਹਾਂ ਕਿਹਾ ਸੀ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਲੋਕ ਸਭਾ ਚੋਣਾਂ 'ਚ ਉਮੀਦਵਾਰ ਬਣਾਉਂਦੀ ਹੈ ਤਾਂ ਉਹ ਲੋਕ ਸਭਾ ਚੋਣਾਂ ਲੜਨਗੇ। [caption id="attachment_268545" align="aligncenter" width="300"]Patidar leader Hardik Patel Joins Congress ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ ਵਿੱਚ ਸ਼ਾਮਲ ਹੋਏ ਪਾਟੀਦਾਰ ਨੇਤਾ ਹਾਰਦਿਕ ਪਟੇਲ[/caption] ਜ਼ਿਕਰਯੋਗ ਹੈ ਕਿ ਗੁਜਰਾਤ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਵੀ ਪਾਟੀਦਾਰ ਨੇਤਾ ਹਾਰਦਿਰ ਪਟੇਲ ਨੇ ਕਾਂਗਰਸ ਪਾਰਟੀ ਦੀ ਖੁੱਲ੍ਹੀ ਹਮਾਇਤ ਕੀਤੀ ਸੀ। -PTCNews


Top News view more...

Latest News view more...