ਚੰਡੀਗੜ੍ਹ: ਮਰੀਜ਼ ਨੂੰ PGI ਲੈ ਕੇ ਜਾ ਰਹੀ ਐਂਬੂਲੈਂਸ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ
ਚੰਡੀਗੜ੍ਹ: ਮਰੀਜ਼ ਨੂੰ PGI ਲੈ ਕੇ ਜਾ ਰਹੀ ਐਂਬੂਲੈਂਸ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ:ਚੰਡੀਗੜ੍ਹ : ਚੰਡੀਗੜ੍ਹ -ਜ਼ੀਰਕਪੁਰ ਹਾਈਵੇਅ 'ਤੇ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਐਂਬੂਲੈਂਸ ਅਤੇ ਟਰੱਕ ਵਿਚਾਲੇ ਹੋਇਆ ਹੈ। ਇਸ ਹਾਦਸੇ ਵਿੱਚ ਪਰਿਵਾਰ ਦੇ 2 ਮੈਂਬਰਾਂ ਦੀ ਜਾਨ ਚਲੀ ਗਈ ਹੈ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਮੁਕੇਸ਼ ਅਤੇ ਪਾਲਾ ਸਿੰਘ ਵਜੋਂ ਹੋਈ ਹੈ ਅਤੇ ਦੋਵੇਂ ਮ੍ਰਿਤਕ ਇੱਕੋ ਪਰਿਵਾਰ ਦੇ ਮੈਂਬਰ ਹਨ। [caption id="attachment_392718" align="aligncenter" width="300"] ਚੰਡੀਗੜ੍ਹ: ਮਰੀਜ਼ ਨੂੰ PGI ਲੈ ਕੇ ਜਾ ਰਹੀ ਐਂਬੂਲੈਂਸ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਵਾਲੇ ਅੰਬਾਲਾ ਹਸਪਤਾਲ ਤੋਂ ਅਮਿਤ ਮੁਕੇਸ਼ ਨਾਂਅ ਦੇ ਵਿਅਕਤੀ ਨੂੰ ਐਬੂਲੈਂਸ ਵਿੱਚ ਇਲਾਜ ਲਈ ਪੀਜੀਆਈ ਲੈ ਕੇ ਜਾ ਰਹੇ ਸਨ। ਇਸ ਸੜਕ ਹਾਦਸੇ ਵਿੱਚ ਮੁਕੇਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਸ ਹਾਦਸੇ ਵਿੱਚ ਜ਼ਖਮੀ ਡਰਾਈਵਰ, ਮ੍ਰਿਤਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੈਕਟਰ -32 ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਪਾਲਾ ਸਿੰਘ ਨੇ ਇਲਾਜ ਦੌਰਾਨ ਦਮ ਤੋੜ ਹੈ। [caption id="attachment_392717" align="aligncenter" width="300"] ਚੰਡੀਗੜ੍ਹ: ਮਰੀਜ਼ ਨੂੰ PGI ਲੈ ਕੇ ਜਾ ਰਹੀ ਐਂਬੂਲੈਂਸ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ[/caption] ਪੁਲਿਸ ਨੇ ਦੱਸਿਆ ਕਿ ਸੜਕ ਹਾਦਸਾ ਇਕ ਐਂਬੂਲੈਂਸ ਅਤੇ ਦੁੱਧ ਦੀ ਸਪਲਾਈ ਕਰਨ ਵਾਲੇ ਇੱਕ ਟਰੱਕ ਨਾਲ ਹੋਇਆ ਹੈ। ਇਸ ਹਾਦਸੇ ਵਿੱਚ 2 ਦੀ ਮੌਤ ਹੋ ਗਈ ਅਤੇ ਹੋਰ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਕੇਸ ਦਰਜ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਦਿੱਤੀ ਹੈ। ਇਸ ਹਾਦਸੇ ਵਿੱਚ ਮੁਕੇਸ਼, ਪਾਲਾ ਸਿੰਘ ਦੀ ਮੌਤ ਹੋ ਗਈ ਹੈ। -PTCNews