ਹਾਦਸੇ/ਜੁਰਮ

ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ, ਸੋਗ 'ਚ ਡੁੱਬਿਆ ਪਰਿਵਾਰ

By Jashan A -- July 26, 2019 2:07 pm -- Updated:Feb 15, 2021

ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ, ਸੋਗ 'ਚ ਡੁੱਬਿਆ ਪਰਿਵਾਰ,ਪਾਤੜਾਂ: ਪੰਜਾਬ 'ਚ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਕਰਜ਼ੇ ਦਾ ਦੈਂਤ ਪੰਜਾਬ ਦੇ ਅੰਨਦਾਤਾ ਨੂੰ ਨਿਗਲ ਰਿਹਾ ਹੈ। ਭਾਵੇਂ ਕਿ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਰਜ਼ਾ ਮੁਆਫੀ ਦੇ ਵਾਅਦੇ ਕੀਤੇ ਸਨ, ਪਰ ਜਿਵੇਂ ਹੀ ਸੱਤਾ 'ਚ ਆਏ ਤਾਂ ਲੋਕਾਂ ਨਾਲ ਕੀਤੇ ਵਾਅਦੇ ਖੋਖਲੇ ਹੁੰਦੇ ਨਜ਼ਰ ਆਏ। ਜਿਸ ਕਾਰਨ ਆਏ ਦਿਨ ਪੰਜਾਬ ਦਾ ਕਿਸਾਨ ਮਰ ਰਿਹਾ ਹੈ।

ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਪਾਤੜਾਂ ਦੇ ਪਿੰਡ ਨਨਹੇੜਾ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਆਤਮਹੱਤਿਆ ਕਰ ਲਈ, ਜਿਸ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਮਾਤਮ ਪਸਰ ਗਿਆ। ਮ੍ਰਿਤਕ ਕਿਸਾਨ ਦੀ ਪਹਿਚਾਣ ਜੰਗ ਸਿੰਘ ਵਜੋਂ ਹੋਈ ਹੈ।

ਹੋਰ ਪੜ੍ਹੋ: ਵੱਧ ਰਹੇ ਗਰਮੀ ਦੇ ਕਹਿਰ ਨਾਲ 50 ਸਾਲਾ ਵਿਅਕਤੀ ਮੌਤ, ਸਦਮੇ 'ਚ ਪਰਿਵਾਰ

ਮਿਲੀ ਜਾਣਕਾਰੀ ਮੁਤਾਬਕ ਕਿਸਾਨ ਦੇ ਸਿਰ ਕਰੀਬ 4 ਲੱਖ ਦਾ ਕਰਜ਼ਾ ਸੀ ਤੇ ਉਸ ਕੋਲ ਅੱਧਾ ਏਕੜ ਜ਼ਮੀਨ ਸੀ। ਜਿਸ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ ਤੇ ਉਸ ਨੇ ਨਹਿਰ 'ਚ ਛਾਲ ਮਾਰ ਕੇ ਜਾਨ ਗਵਾ ਲਈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News