Fri, Apr 26, 2024
Whatsapp

ਕਰਜੇ ਤੋਂ ਤੰਗ ਆਏ ਇੱਕ ਹੋਰ ਕਿਸਾਨ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ 'ਚ ਸੋਗ ਦੀ ਲਹਿਰ

Written by  Jashan A -- March 12th 2019 01:31 PM
ਕਰਜੇ ਤੋਂ ਤੰਗ ਆਏ ਇੱਕ ਹੋਰ ਕਿਸਾਨ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ 'ਚ ਸੋਗ ਦੀ ਲਹਿਰ

ਕਰਜੇ ਤੋਂ ਤੰਗ ਆਏ ਇੱਕ ਹੋਰ ਕਿਸਾਨ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ 'ਚ ਸੋਗ ਦੀ ਲਹਿਰ

ਕਰਜੇ ਤੋਂ ਤੰਗ ਆਏ ਇੱਕ ਹੋਰ ਕਿਸਾਨ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ 'ਚ ਸੋਗ ਦੀ ਲਹਿਰ,ਪਾਤੜਾਂ: ਪੰਜਾਬ 'ਚ ਖੁਦਕੁਸ਼ੀਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਭੈੜੀ ਦਲਦਲ 'ਚ ਫਸ ਕੇ ਪੰਜਾਬ ਦੇ ਅਨੇਕਾਂ ਕਿਸਾਨ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਚੁੱਕੇ ਹਨ। [caption id="attachment_268342" align="aligncenter" width="300"]suicide ਕਰਜੇ ਤੋਂ ਤੰਗ ਆਏ ਇੱਕ ਹੋਰ ਕਿਸਾਨ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ 'ਚ ਸੋਗ ਦੀ ਲਹਿਰ[/caption] ਅਜਿਹਾ ਹੀ ਹੀ ਇੱਕ ਹੋਰ ਤਾਜ਼ਾ ਮਾਮਲਾ ਪਾਤੜਾਂ ਦੇ ਪਿੰਡ ਨਾਈ ਵਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਕਿਸਾਨ ਨੇ ਕਰਜੇ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਹਿਚਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ। [caption id="attachment_268343" align="aligncenter" width="300"]suicide ਕਰਜੇ ਤੋਂ ਤੰਗ ਆਏ ਇੱਕ ਹੋਰ ਕਿਸਾਨ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ 'ਚ ਸੋਗ ਦੀ ਲਹਿਰ[/caption] ਮਿਲੀ ਜਾਣਕਾਰੀ ਮੁਤਾਬਕ ਕਿਸਾਨ ਦੇ ਸਿਰ ਕਰੀਬ 700000 ਰੁਪਏ ਦਾ ਕਰਜਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਕੋਲ ਸਾਢੇ ਤਿੰਨ ਏਕੜ ਦੇ ਕਰੀਬ ਜਮੀਨ ਸੀ ਅਤੇ ਉਸ ਨੇ ਖੇਤ 'ਚ ਟਿਊਬਵੈੱਲ ਲਗਾਉਣ ਲਈ ਬੈਂਕਾਂ ਤੋਂ ਕਰਜ਼ਾ ਲਿਆ ਸੀ। [caption id="attachment_268341" align="aligncenter" width="300"]suicide ਕਰਜੇ ਤੋਂ ਤੰਗ ਆਏ ਇੱਕ ਹੋਰ ਕਿਸਾਨ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ 'ਚ ਸੋਗ ਦੀ ਲਹਿਰ[/caption] ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...