ਤਰਨਤਾਰਨ ਵਿਖੇ ਪੱਟੀ ਜੇਲ੍ਹ ‘ਚ ਬੰਦ 17 ਕੈਦੀਆਂ ਸਮੇਤ 24 ਲੋਕਾਂ ਨੂੰ ਹੋਇਆ ਕੋਰੋਨਾ

ਤਰਨਤਾਰਨ ਵਿਖੇ ਪੱਟੀ ਜੇਲ੍ਹ 'ਚ ਬੰਦ 17 ਕੈਦੀਆਂ ਸਮੇਤ 24 ਲੋਕਾਂ ਨੂੰ ਹੋਇਆ ਕੋਰੋਨਾ  

ਤਰਨਤਾਰਨ ਵਿਖੇ ਪੱਟੀ ਜੇਲ੍ਹ ‘ਚ ਬੰਦ 17 ਕੈਦੀਆਂ ਸਮੇਤ 24 ਲੋਕਾਂ ਨੂੰ ਹੋਇਆ ਕੋਰੋਨਾ:ਤਰਨਤਾਰਨ : ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਦਿਨੋਂ-ਦਿਨ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਸ ਨੇ ਲੋਕਾਂ ਨੂੰ ਚਿੰਤਾ ‘ਚ ਪਾ ਦਿੱਤਾ ਹੈ। ਤਰਨਤਾਰਨ ਜ਼ਿਲ੍ਹੇ ‘ਚ ਵੀ ਕੋਰੋਨਾ ਵਾਇਰਸ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ।

ਤਰਨਤਾਰਨ ਵਿਖੇ ਪੱਟੀ ਜੇਲ੍ਹ ‘ਚ ਬੰਦ 17 ਕੈਦੀਆਂ ਸਮੇਤ 24 ਲੋਕਾਂ ਨੂੰ ਹੋਇਆ ਕੋਰੋਨਾ

ਜ਼ਿਲ੍ਹਾ ਤਰਨ ਤਾਰਨ ਵਿਖੇ ਪੱਟੀ ਜੇਲ੍ਹ ‘ਚ ਬੰਦ 17 ਕੈਦੀਆ ਸਮੇਤ 24 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਗੁਰਦਾਸਪੁਰ ਜੇਲ੍ਹ ‘ਚ ਸ਼ਿਫ਼ਟ ਕੀਤਾ ਜਾ ਰਿਹਾ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਅਨੂਪ ਕੁਮਾਰ ਵਲੋਂ ਕੀਤੀ ਗਈ ਹੈ।

ਦੱਸ ਦੇਈਏ ਕਿ ਜ਼ਿਲ੍ਹੇ ‘ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 383 ਹੋ ਚੁੱਕੀ ਸੀ ,ਜਦਕਿ 236 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਜ਼ਿਲ੍ਹੇ ‘ਚ ਹੁਣ ਤੱਕ 10 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
-PTCNews