Sat, Apr 27, 2024
Whatsapp

ਵਿਜੀਲੈਂਸ ਬਿਊਰੋ ਵੱਲੋਂ ਨਹਿਰੀ ਵਿਭਾਗ ਦਾ ਪਟਵਾਰੀ ਅਤੇ ਜ਼ਿਲ੍ਹੇਦਾਰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ

Written by  Shanker Badra -- August 05th 2020 02:22 PM
ਵਿਜੀਲੈਂਸ ਬਿਊਰੋ ਵੱਲੋਂ ਨਹਿਰੀ ਵਿਭਾਗ ਦਾ ਪਟਵਾਰੀ ਅਤੇ ਜ਼ਿਲ੍ਹੇਦਾਰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਨਹਿਰੀ ਵਿਭਾਗ ਦਾ ਪਟਵਾਰੀ ਅਤੇ ਜ਼ਿਲ੍ਹੇਦਾਰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਨਹਿਰੀ ਵਿਭਾਗ ਦਾ ਪਟਵਾਰੀ ਅਤੇ ਜ਼ਿਲ੍ਹੇਦਾਰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ: ਸ੍ਰੀ ਮੁਕਤਸਰ ਸਾਹਿਬ : ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਨਹਿਰੀ ਪਟਵਾਰੀ ਤੇ ਜ਼ਿਲ੍ਹੇਦਾਰ ਨੂੰ 13,000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। [caption id="attachment_422518" align="aligncenter" width="300"] ਵਿਜੀਲੈਂਸ ਬਿਊਰੋ ਵੱਲੋਂ ਨਹਿਰੀ ਵਿਭਾਗ ਦਾ ਪਟਵਾਰੀ ਅਤੇ ਜ਼ਿਲ੍ਹੇਦਾਰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ[/caption] ਮਿਲੀ ਜਾਣਕਾਰੀ ਅਨੁਸਾਰ ਪਟਵਾਰੀ ਸੁਖਮੰਦਰ ਸਿੰਘ ਸਿੰਚਾਈ ਵਿਭਾਗ ਹਰੀਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅਤੇ ਨਹਿਰੀ ਜ਼ਿਲ੍ਹੇਦਾਰ ਪੁਰਸ਼ੋਤਮ ਦਾਸ ਕੋਟਕਪੂਰਾ ਵਿਖੇ ਤਾਇਨਾਤ ਖਿਲਾਫ ਰਿਸ਼ਵਤ ਲੈਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਨਹਿਰੀ ਪਟਵਾਰੀ ਅਤੇ ਨਹਿਰੀ ਜਿਲੇਦਾਰ ਖਿਲਾਫ ਸ਼ਿਕਾਇਤਕਰਤਾ ਗੁਰਵਿੰਦਰ ਸਿੰਘ ਵਾਸੀ ਹਰੀਕੇ ਨੇ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ 'ਤੇ ਦੋਸ਼ੀਆਂ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੀ ਹੱਥੀ ਕਾਬੂ ਕੀਤਾ ਹੈ। [caption id="attachment_422517" align="aligncenter" width="259"] ਵਿਜੀਲੈਂਸ ਬਿਊਰੋ ਵੱਲੋਂ ਨਹਿਰੀ ਵਿਭਾਗ ਦਾ ਪਟਵਾਰੀ ਅਤੇ ਜ਼ਿਲ੍ਹੇਦਾਰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ[/caption] ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਦੋਹਾਂ ਦੋਸ਼ੀਆਂ ਵਲੋਂ ਉਸ ਦੇ ਖੇਤ ਲਈ ਨਹਿਰੀ ਪਾਣੀ ਦੀ ਵਾਰੀਬੰਦੀ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ ਪਰ ਸੌਦਾ 26000 ਰੁਪਏ ਵਿਚ ਤੈਅ ਹੋਇਆ ਹੈ। ਐਸ.ਐਸ.ਪੀ ਵਿਜੀਲੈਂਸ ਬਿਓਰੋ ਬਠਿੰਡਾ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਵਿਜੀਲੈਂਸ ਦੀ ਟੀਮ ਨੇ ਉਕਤ ਦੋਸ਼ੀਆਂ ਨਹਿਰੀ ਪਟਵਾਰੀ ਅਤੇ ਜਿਲੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪਹਿਲੀ ਕਿਸ਼ਤ ਦੇ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। -PTCNews


Top News view more...

Latest News view more...