Sat, Apr 20, 2024
Whatsapp

ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ SGPC : ਭਾਈ ਗੋਬਿੰਦ ਸਿੰਘ ਲੌਂਗੋਵਾਲ

Written by  Shanker Badra -- July 20th 2020 07:05 PM
ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ SGPC : ਭਾਈ ਗੋਬਿੰਦ ਸਿੰਘ ਲੌਂਗੋਵਾਲ

ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ SGPC : ਭਾਈ ਗੋਬਿੰਦ ਸਿੰਘ ਲੌਂਗੋਵਾਲ

ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ SGPC : ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਬਲੀਕੇਸ਼ਨ ਵਿਭਾਗ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਵਚਨਬੱਧ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਾਈਕੋਰਟ ਦੇ ਸੇਵਾ ਮੁਕਤ ਸਿੱਖ ਜੱਜ ਦੀ ਅਗਵਾਈ ਵਿਚ ਗਠਿਤ ਕੀਤੀ ਗਈ ਜਾਂਚ-ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ। [caption id="attachment_419287" align="aligncenter" width="300"] ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ SGPC : ਭਾਈ ਗੋਬਿੰਦ ਸਿੰਘ ਲੌਂਗੋਵਾਲ[/caption] ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੇਵਾਮੁਕਤ ਸਿੱਖ ਜੱਜ ਬੀਬੀ ਨਵਿਤਾ ਸਿੰਘ ਦੀ ਅਗਵਾਈ ਵਿਚ ਬਣਾਈ ਜਾਂਚ ਕਮੇਟੀ ਦਾ ਸਵਾਗਤ ਕਰਦੀ ਹੈ ਅਤੇ ਜਾਂਚ ਦੌਰਾਨ ਸਹਿਯੋਗ ਵਜੋਂ ਲੋੜੀਂਦਾ ਸਟਾਫ਼ ਮੁਹੱਈਆ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। [caption id="attachment_419286" align="aligncenter" width="300"] ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ SGPC : ਭਾਈ ਗੋਬਿੰਦ ਸਿੰਘ ਲੌਂਗੋਵਾਲ[/caption] ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਲਈ ਸੰਜੀਦਾ ਹੈ। ਇਸੇ ਲਈ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਾਬਕਾ ਸੀਨੀਅਰ ਸਿੱਖ ਜੱਜ ਪਾਸੋਂ ਜਾਂਚ ਕਰਵਾਉਣ ਲਈ ਬੇਨਤੀ ਕੀਤੀ ਗਈ ਸੀ। ਇਸੇ ਦੇ ਚੱਲਦਿਆਂ ਹੀ ਜਥੇਦਾਰ ਸਾਹਿਬ ਨੇ ਹਾਈਕੋਰਟ ਦੇ ਸਾਬਕਾ ਜੱਜ ਨੂੰ ਜਾਂਚ ਦੀ ਜ਼ੁੰਮੇਵਾਰੀ ਦਿੱਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਮਾਮਲਾ ਧਾਰਮਿਕ ਹੈ, ਜਿਸ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਰਾਜਨੀਤਕ ਲਾਹਾ ਲੈਣ ਦੀ ਮਨਸ਼ਾ ਨਾਲ ਬਿਆਨਬਾਜ਼ੀ ਠੀਕ ਨਹੀਂ। ਉਨ੍ਹਾਂ ਰਾਜਸੀ ਧਿਰਾਂ ਨੂੰ ਇਸ ਮਾਮਲੇ ’ਤੇ ਜਾਂਚ ਰਿਪੋਰਟ ਆਉਣ ਤੱਕ ਬਿਆਨਬਾਜ਼ੀ ਨਾ ਕਰਨ ਦੀ ਅਪੀਲ ਕੀਤੀ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਜਾਂਚ ਰਿਪੋਰਟ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਸ਼੍ਰੋਮਣੀ ਕਮੇਟੀ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੋਸ਼ੀ ਭਾਵੇਂ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ। -PTCNews


Top News view more...

Latest News view more...