Advertisment

ਪੇਡਾ ਨੇ ਰਾਜ ਪੱਧਰੀ ਊਰਜਾ ਸੰਭਾਲ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ

author-image
Ravinder Singh
Updated On
New Update
ਪੇਡਾ ਨੇ ਰਾਜ ਪੱਧਰੀ ਊਰਜਾ ਸੰਭਾਲ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ
Advertisment
ਚੰਡੀਗੜ੍ਹ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪਿਛਲੇ ਦੋ ਵਿੱਤੀ ਸਾਲਾਂ 2020-21 ਤੇ 2021-22 ਦੌਰਾਨ ਪੰਜਾਬ 'ਚ ਊਰਜਾ ਦੀ ਕੁਸ਼ਲ ਵਰਤੋਂ, ਸੁਚੱਜੇ ਪ੍ਰਬੰਧਨ ਤੇ ਊਰਜਾ ਸੰਭਾਲ ਲਈ ਸੁਹਿਰਦ ਯਤਨ ਕਰਨ ਵਾਲੇ ਖਪਤਕਾਰਾਂ ਤੇ ਇਕਾਈਆਂ ਤੋਂ ਰਾਜ ਪੱਧਰੀ ਊਰਜਾ ਸੰਭਾਲ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।
Advertisment
ਪੇਡਾ ਨੇ ਰਾਜ ਪੱਧਰੀ ਊਰਜਾ ਸੰਭਾਲ ਐਵਾਰਡਾਂ ਲਈ ਅਰਜ਼ੀਆਂ ਮੰਗੀਆਂਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਇਹ ਪੁਰਸਕਾਰ ਚਾਰ ਵਿਆਪਕ ਸ਼੍ਰੇਣੀਆਂ ਜਿਵੇਂ ਐਨਰਜੀ ਇਨਟੈਂਸਿਵ ਇੰਡਸਟਰੀਜ਼, ਮੈਨੂਫੈਕਚਰਿੰਗ ਇੰਟਰਪ੍ਰਾਈਜ਼ਜ਼, ਕਮਰਸ਼ੀਅਲ ਬਿਲਡਿੰਗਜ਼ ਤੇ ਬੀ.ਈ.ਈ. ਸਰਟੀਫਾਈਡ ਐਨਰਜੀ ਆਡੀਟਰਜ਼ ਵਿੱਚ ਦਿੱਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਾਰੀਆਂ ਸ਼੍ਰੇਣੀਆਂ 'ਚ ਪਹਿਲਾ ਇਨਾਮ 50 ਹਜ਼ਾਰ ਰੁਪਏ ਹੋਵੇਗਾ ਜਦੋਂਕਿ ਦੂਜਾ ਇਨਾਮ 30 ਹਜ਼ਾਰ ਰੁਪਏ ਦਾ ਹੋਵੇਗਾ। ਇਨ੍ਹਾਂ ਪੁਰਸਕਾਰਾਂ ਦੇ ਚਾਹਵਾਨ ਵਧੇਰੇ ਜਾਣਕਾਰੀ ਤੇ ਪ੍ਰਸ਼ਨਾਵਲੀ ਪੇਡਾ ਦੀ ਅਧਿਕਾਰਤ ਵੈੱਬਸਾਈਟ www.peda.gov.in ਤੋਂ ਡਾਊਨਲੋਡ ਕਰ ਸਕਦੇ ਹਨ। ਅਰਜ਼ੀ ਫਾਰਮ ਪੇਡਾ ਦੇ ਮੁੱਖ ਦਫ਼ਤਰ, ਸੈਕਟਰ-33, ਚੰਡੀਗੜ੍ਹ ਵਿਖੇ ਵੀ ਉਪਲਬਧ ਹਨ। ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖ਼ਰੀ ਮਿਤੀ 15 ਸਤੰਬਰ, 2022 ਤੱਕ ਵਧਾਈ ਗਈ ਹੈ। ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਮਾਲ ਰਿਕਾਰਡ 'ਚ ਹੇਰਾਫੇਰੀ ਕਰਕੇ ਸ਼ਾਮਲਾਤ ਵੇਚਣ 'ਤੇ ਦੋ ਮੁਲਜ਼ਮ ਗ੍ਰਿਫ਼ਤਾਰ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਮਨ ਅਰੋੜਾ ਦੀ ਦੂਰਅੰਦੇਸ਼ ਸੋਚ ਵਾਤਾਵਰਣ ਪੱਖੀ ਊਰਜਾ ਦੀ ਸੁਚੱਜੀ ਵਰਤੋਂ ਤੇ ਸੰਭਾਲ ਲਈ ਨਿਰੰਤਰ ਯਤਨ ਕਰਨ ਵਾਲੇ ਭਾਈਵਾਲਾਂ ਨੂੰ ਮਾਨਤਾ ਦੇਣ ਲਈ ਚੁੱਕਿਆ ਗਿਆ ਅਹਿਮ ਕਦਮ ਹੈ। ਇਹ ਕਦਮ ਰਾਜ 'ਚ ਊਰਜਾ ਸੰਭਾਲ ਪਹਿਲਕਦਮੀਆਂ ਨੂੰ ਹੋਰ ਉਤਸ਼ਾਹਿਤ ਕਰੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਵਿਆਉਣਯੋਗ ਊਰਜਾ ਪ੍ਰੋਗਰਾਮਾਂ/ਪ੍ਰਾਜੈਕਟਾਂ ਦੇ ਪ੍ਰਚਾਰ ਤੇ ਵਿਕਾਸ ਤੋਂ ਇਲਾਵਾ ਊਰਜਾ ਸੰਭਾਲ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਾਲੀ ਰਾਜ ਦੀ ਨੋਡਲ ਏਜੰਸੀ ਹੈ। publive-image -PTC News  -
latestnews ptcnews punjabnews minister peda awards amanarora invitesapplications
Advertisment

Stay updated with the latest news headlines.

Follow us:
Advertisment