ਚੰਡੀਗੜ੍ਹ ਪ੍ਰਸ਼ਾਸਨ ਹੋਇਆ ਸਖ਼ਤ, ਅੱਜ ਬਿਨਾਂ ਵੈਕਸੀਨ 'ਤੇ ਗ੍ਰਾਹਕਾਂ ਨੂੰ ਐਂਟਰੀ ਦੇਣ 'ਤੇ ਭਾਰੀ ਜ਼ੁਰਮਾਨਾ
ਚੰਡੀਗੜ੍ਹ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਅਤੇ omicron ਦੇ ਖਤਰੇ ਨੂੰ ਮੱਦੇਨਜ਼ਰ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਨਿਯਮਾਂ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਹੁਣ ਹੋਟਲਾਂ, ਮਾਲਾਂ, ਸ਼ਾਪਿੰਗ ਕੰਪਲੈਕਸਾਂ ਸਮੇਤ ਸਾਰੀਆਂ ਜਨਤਕ ਥਾਵਾਂ 'ਤੇ ਬਿਨਾਂ ਟੀਕਾਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਕੋਈ ਵਿਅਕਤੀ ਇਸ ਨਿਯਮ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ 5 ਹਜ਼ਾਰ ਦਾ ਜੁਰਮਾਨਾ ਭਰਨਾ ਪਵੇਗਾ।
ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਬਿਨਾਂ ਟੀਕੇ ਦੇ ਜਨਤਕ ਥਾਂ 'ਤੇ ਜਾਣ ਵਾਲੇ ਵਿਅਕਤੀ 'ਤੇ 500 ਰੁਪਏ ਜੁਰਮਾਨਾ ਲਾਉਣ ਦਾ ਫੈਸਲਾ ਕੀਤਾ ਹੈ। ਪਹਿਲਾਂ ਇਹ ਆਦੇਸ਼ 1 ਜਨਵਰੀ ਤੋਂ ਲਾਗੂ ਹੁਣੇ ਸਨ ਪਰ ਨਵੇਂ ਸਾਲ ਦੇ ਜਸ਼ਨ ਦੇ ਮੱਦੇਨਜ਼ਰ 31 ਦਸੰਬਰ ਯਾਨੀ ਅੱਜ ਤੋਂ ਹੀ ਇਹ ਆਦੇਸ਼ ਲਾਗੂ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਨਵੇਂ ਆਦੇਸ਼ਾ ਵਿੱਚ ਕਿਹਾ ਹੈ ਕਿ ਜੇਕਰ ਕੋਈ ਹੋਟਲ, ਕਲੱਬ, ਮਾਲ, ਸ਼ਾਪਿੰਗ ਕੰਪਲੈਕਸ, ਸਿਨੇਮਾ ਹਾਲ, ਮਿਊਜ਼ੀਅਮ, ਥੀਏਟਰ, ਵਿਦਿਅਕ ਅਦਾਰੇ, ਜਿੰਮ, ਫਿਟਨੈਸ ਸੈਂਟਰ, ਨਿੱਜੀ ਅਤੇ ਸਰਕਾਰੀ ਖੇਤਰ ਦੇ ਬੈਂਕਾਂ ਵਿੱਚ ਬਿਨਾਂ ਟੀਕੇ ਲਗਾਏ ਪਾਇਆ ਜਾਂਦਾ ਹੈ ਤਾਂ ਉਸ ਦਾ ਜੁਰਮਾਨਾ, ਹੁਣ ਇਹਨਾਂ ਸਥਾਨਾਂ ਦੇ ਮਾਲਕਾਂ ਨੂੰ ਭਰਨਾ ਹੋਵੇਗਾ।
ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਜੁਰਮਾਨਾ ਲਾਉਣ ਦਾ ਹੁਕਮ ਜਾਰੀ ਕੀਤਾ ਸੀ। ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਜੁਰਮਾਨੇ ਤੋਂ ਬਾਅਦ ਦੁਬਾਰਾ ਇਸ ਦੀ ਉਲੰਘਣਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।