ਮੁੱਖ ਖਬਰਾਂ

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਮਾੜੇ ਪ੍ਰਬੰਧਾਂ ਨੂੰ ਲੈ ਭੜਕੇ ਲੋਕ

By Ravinder Singh -- June 10, 2022 9:08 am

ਅੰਮ੍ਰਿਤਸਰ : ਸਿਹਤ ਸੇਵਾਵਾਂ ਨੂੰ ਲੈ ਕੇ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਉਥੇ ਹੀ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਹਾਲਾਤ ਕੁਝ ਹੋਰ ਹੀ ਸੱਚਾਈ ਬਿਆਨ ਕਰ ਰਹੇ ਹਨ। ਇਸਦੇ ਚੱਲਦੇ ਉਥੇ ਇਲਾਜ ਕਰਵਾਉਣ ਵਾਲੇ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਸਿਰ ਠੀਕਰਾ ਭੰਨ੍ਹਦੇ ਕਿਹਾ ਕਿ ਪੰਜਾਬ ਸਰਕਾਰ ਚਾਹੇ ਸਿਹਤ ਸੇਵਾਵਾਂ ਨੂੰ ਲੈ ਕੇ ਜਾਅਲੀ ਪ੍ਰਚਾਰ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ।

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਮਾੜੇ ਪ੍ਰਬੰਧਾਂ ਨੂੰ ਲੈ ਭੜਕੇ ਲੋਕਇਸ ਸਬੰਧੀ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਮਰੀਜ਼ ਦਾਖ਼ਲ ਹਨ ਜਿਨ੍ਹਾਂ ਦੇ ਇਲਾਜ ਕਰਨ ਲਈ ਕੋਈ ਵੀ ਵੱਡਾ ਡਾਕਟਰ ਨਹੀਂ ਪਹੁੰਚਦੇ ਸਗੋਂ ਪੀਜੀ ਡਾਕਟਰਾਂ ਕੋਲੋਂ ਹੀ ਇਲਾਜ ਕਰਵਾਇਆ ਜਾਂਦਾ ਹੈ ਜਿਸਦੇ ਚੱਲਦੇ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਮਾੜੇ ਪ੍ਰਬੰਧਾਂ ਨੂੰ ਲੈ ਭੜਕੇ ਲੋਕਜੇਕਰ ਗੱਲ ਕਰੀਏ ਤਾਂ ਹਸਪਤਾਲ ਵਿਚ ਕੋਈ ਵੀ ਮੈਡੀਕਲ ਟੈਸਟ ਦੀ ਸੁਵਿਧਾ ਮੁਹੱਈਆ ਨਹੀਂ ਕਰਵਾਈ ਜਾਂਦੀ। ਸਾਰੇ ਟੈਸਟ ਅਤੇ ਦਵਾਈਆਂ ਬਾਹਰੋਂ ਲੈਣੀਆਂ ਪੈ ਰਹੀਆਂ ਹਨ। ਹਸਪਤਾਲ ਵਿਚ ਕੁੱਤਿਆਂ ਦੀ ਭਰਮਾਰ ਹੈ, ਸਫ਼ਾਈ ਦੇ ਪੁਖਤਾ ਪ੍ਰਬੰਧ ਨਹੀਂ ਹਨ, ਬਾਥਰੂਮ ਦੀ ਕੋਈ ਸਫਾਈ ਦਾ ਪ੍ਰਬੰਧ ਨਹੀਂ ਹੈ ਜਿਸ ਨਾਲ ਮਰੀਜ਼ਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਮਾੜੇ ਪ੍ਰਬੰਧਾਂ ਨੂੰ ਲੈ ਭੜਕੇ ਲੋਕ

ਗੰਦਗੀ ਕਾਰਨ ਹਸਪਤਾਲ ਬਿਮਾਰੀਆਂ ਵੰਡ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੇ ਚੋਣਾਂ ਵੇਲੇ ਵੱਡੇ ਵੱਡੇ ਦਾਅਵੇ ਕਰਦੀ ਸੀ ਪਰ ਅਸਲ ਹਕੀਕਤ ਕੁਝ ਹੋਰ ਹੀ ਹੈ ਜਿਸਦੇ ਚੱਲਦੇ ਲੋਕ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ ਤੇ ਹਸਪਤਾਲਾਂ ਵਿੱਚ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਹੋ ਰਿਹਾ ਹੈ।

ਇਹ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਤੇ ਅੱਤਵਾਦੀ ਹਰਵਿੰਦਰ ਰਿੰਦਾ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ

  • Share