Advertisment

ਖਰੜ 'ਚ ਡੀਐਸਪੀ ਦੀ ਕੁਰਸੀ 'ਤੇ ਬੈਠੀ ਵਿਧਾਇਕ ਅਨਮੋਲ ਗਗਨ ਮਾਨ ਨੂੰ ਲੋਕਾਂ ਨੇ ਕਰਾਰਿਆ ਹੰਕਾਰੀ

author-image
ਜਸਮੀਤ ਸਿੰਘ
Updated On
New Update
ਖਰੜ 'ਚ ਡੀਐਸਪੀ ਦੀ ਕੁਰਸੀ 'ਤੇ ਬੈਠੀ ਵਿਧਾਇਕ ਅਨਮੋਲ ਗਗਨ ਮਾਨ ਨੂੰ ਲੋਕਾਂ ਨੇ ਕਰਾਰਿਆ ਹੰਕਾਰੀ
Advertisment
ਮੋਹਾਲੀ, 19 ਜੂਨ: ਖਰੜ ਤੋਂ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਦੀ ਇੱਕ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵਿੱਚ ਉਹ ਪ੍ਰੋਟੋਕੋਲ ਤੋੜ ਕੇ ਡੀਐਸਪੀ ਦੇ ਦਫ਼ਤਰ ਵਿੱਚ ਉੱਚ-ਪੁਲਿਸ ਅਧਿਕਾਰੀ ਦੀ ਕੁਰਸੀ ’ਤੇ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੀ ਨਜ਼ਰ ਆ ਰਹੀ ਹੈ। ਜਿਸ ਤੋਂ ਬਾਅਦ ਹੁਣ ਅਨਮੋਲ ਗਗਨ ਦੇ ਨਾਮ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ।
Advertisment
publive-image ਇਹ ਵੀ ਪੜ੍ਹੋ: ਤਿੰਨਾਂ ਫੌਜ ਮੁਖੀਆਂ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ; ਅਗਨਿਪੱਥ ਸਕੀਮ ਨਾਲ ਸਬੰਧਤ ਵਿਸ਼ੇਸ਼ ਮੁੱਦਿਆਂ 'ਤੇ ਚਾਨਣਾ ਪਾਇਆ ਲੋਕਾਂ ਦਾ ਕਹਿਣਾ ਕਿ ਅਨਮੋਲ ਗਗਨ ਮਾਨ ਹੰਕਾਰ ਵਿਚ ਹੈ ਅਤੇ ਉਸ ਨੂੰ ਪ੍ਰੋਟੋਕੋਲ ਦੀ ਜਾਣਕਾਰੀ ਨਹੀਂ ਹੈ। ਲੋਕਾਂ ਨੇ ਕਿਹਾ ਕਿ ਡੀਐਸਪੀ ਦੀ ਕੁਰਸੀ ਨਾਲ ਵੱਖਰੀ ਕੁਰਸੀ ’ਤੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਸਕਦੀਆਂ ਸਨ। ਕਿਸੇ ਵੀ ਵਿਧਾਇਕ ਜਾਂ ਮੰਤਰੀ ਨੂੰ ਸਰਕਾਰੀ ਅਧਿਕਾਰੀਆਂ ਦੀ ਕੁਰਸੀ 'ਤੇ ਬੈਠਣ ਦੀ ਇਜਾਜ਼ਤ ਨਹੀਂ ਹੈ। ਸਰਕਾਰੀ ਅਫ਼ਸਰ ਦੀ ਕੁਰਸੀ 'ਤੇ ਸਿਰਫ਼ ਗ੍ਰਹਿ ਮੰਤਰੀ ਹੀ ਬੈਠ ਸਕਦਾ ਹੈ। publive-image ਵਿਧਾਇਕ ਅਨਮੋਲ ਗਗਨ ਮਾਨ ਸ਼ਨੀਵਾਰ ਨੂੰ ਬਲਾਕ ਮਾਜਰੀ ਅਤੇ ਮੁੱਲਾਂਪੁਰ ਗਰੀਬਦਾਸ ਇਲਾਕੇ ਦੇ ਲੋਕਾਂ ਨਾਲ ਮੀਟਿੰਗ ਕਰਨ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਛੋਟੇ ਕਿਸਾਨ ਅਤੇ ਆਮ ਲੋਕਾਂ ਦੀ ਜ਼ਮੀਨ ਨਹੀਂ ਖੋਹੀ ਜਾਵੇਗੀ। ਮਾਲ ਮਹਿਕਮੇ ਦੇ ਅਧਿਕਾਰੀਆਂ ਨਾਲ ਮਿਲ ਕੇ ਨਾਜਾਇਜ਼ ਕੰਮ ਕਰਵਾਉਣ ਵਾਲੇ ਵੱਡੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ; ਪੰਜਾਬ ਯੂਨੀਵਰਸਿਟੀ ਦੇ ਬਦਲਾਅ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ publive-image ਇਸ ਮੌਕੇ ਪਿੰਡ ਮਾਜਰੀਆ, ਪੱਟੀ, ਜੈਅੰਤੀ ਮਾਜਰੀ, ਗੁੱਡਾ, ਕਸੌਲੀ, ਬਡਿੰਗ ਸਮੇਤ ਹੋਰ ਕਈ ਪਿੰਡਾਂ ਦੇ ਕਿਸਾਨਾਂ ਨੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ ਕਿ ਇਲਾਕੇ ਦੇ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। publive-image -PTC News-
punjabi-news mla pollywood anmol-gagan-mann protocol dsp
Advertisment

Stay updated with the latest news headlines.

Follow us:
Advertisment