Wed, Aug 26, 2026
Whatsapp

ਅੰਮ੍ਰਿਤਸਰ ਦੇ ਦਬੁਰਜੀ 'ਚ ਦੇਰ ਰਾਤ ਲੋਕਾਂ ਨੇ ਦੋ ਲੁਟੇਰਿਆਂ ਨੂੰ ਫੜਿਆ

Reported by:  PTC News Desk  Edited by:  Ravinder Singh -- April 28th 2022 10:54 AM
ਅੰਮ੍ਰਿਤਸਰ ਦੇ ਦਬੁਰਜੀ 'ਚ ਦੇਰ ਰਾਤ ਲੋਕਾਂ ਨੇ ਦੋ ਲੁਟੇਰਿਆਂ ਨੂੰ ਫੜਿਆ

ਅੰਮ੍ਰਿਤਸਰ ਦੇ ਦਬੁਰਜੀ 'ਚ ਦੇਰ ਰਾਤ ਲੋਕਾਂ ਨੇ ਦੋ ਲੁਟੇਰਿਆਂ ਨੂੰ ਫੜਿਆ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਵਿੱਚ ਦੇਰ ਰਾਤ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਫਿਰਦੇ ਦੋ ਲੁਟੇਰਿਆਂ ਨੂੰ ਲੋਕਾਂ ਨੇ ਚੌਕਸੀ ਵਰਤਦੇ ਹੋਏ ਕਾਬੂ ਕਰ ਲਿਆ। ਪਿੰਡ ਦਬੁਰਜੀ ਦੇ ਲੋਕਾਂ ਨੇ ਦੋਵੇਂ ਲੁਟੇਰਿਆਂ ਨੂੰ ਫੜ ਕੇ ਦਰੱਖਤ ਨਾਲ ਬੰਨ੍ਹ ਦਿੱਤਾ। ਅੰਮ੍ਰਿਤਸਰ ਦੇ ਦਬੁਰਜੀ 'ਚ ਦੇਰ ਰਾਤ ਲੋਕਾਂ ਨੇ ਦੋ ਲੁਟੇਰਿਆਂ ਨੂੰ ਫੜਿਆਇਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਣ ਉਤੇ ਪੁਲਿਸ ਮੌਕੇ ਉਤੇ ਪੁੱਜ ਗਈ। ਇਸ ਪਿੱਛੋਂ ਲੋਕਾਂ ਨੇ ਲੁਟੇਰਿਆਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਇਹ ਲੁਟੇਰੇ ਪਿਸਤੌਲ ਵਿਖਾ ਕੇ ਇਲਾਕੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਅੰਮ੍ਰਿਤਸਰ ਦੇ ਦਬੁਰਜੀ 'ਚ ਦੇਰ ਰਾਤ ਲੋਕਾਂ ਨੇ ਦੋ ਲੁਟੇਰਿਆਂ ਨੂੰ ਫੜਿਆਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਖੇ ਲੁੱਟ-ਖੋਹ, ਫਾਇਰਿੰਗ, ਚੋਰੀ ਤੇ ਝਪਟਮਾਰੀ ਦੀਆਂ ਵਾਰਦਾਤਾਂ ਵਿੱਚ ਕਾਫੀ ਵਾਧਾ ਹੋ ਚੁੱਕਾ ਹੈ। ਇਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਅੰਮ੍ਰਿਤਸਰ ਦੇ ਦਬੁਰਜੀ 'ਚ ਦੇਰ ਰਾਤ ਲੋਕਾਂ ਨੇ ਦੋ ਲੁਟੇਰਿਆਂ ਨੂੰ ਫੜਿਆਲੁਟੇਰੇ ਤੇ ਸ਼ਰਾਰਤੀ ਅਨਸਰ ਬੇਖੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਸਭ ਨਾਲ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ। ਪੁਲਿਸ ਵੱਲੋਂ ਕੀਤੀਆਂ ਜਾਂਦੀਆਂ ਕੋਸ਼ਿਸ਼ ਘੱਟ ਪੈ ਰਹੀਆਂ ਹਨ। ਇਹ ਵੀ ਪੜ੍ਹੋ : ਹੁਣ ਕੋਕਾ-ਕੋਲਾ ਖ਼ਰੀਦਾਂਗਾ ਤਾਂ ਜੋ ਕੋਕੀਨ ਮਿਲਾ ਸਕਾਂ : ਐਲਨ ਮਸਕ

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK