LPG cylinder prices: ਨਵੇਂ ਸਾਲ 'ਤੇ LPG ਸਿਲੰਡਰ ਦੀਆਂ ਕੀਮਤਾਂ 'ਚ ਵੱਡੀ ਰਾਹਤ
LPG cylinder prices: ਸਾਲ 2022 ਦੇ ਪਹਿਲੇ ਹੀ ਦਿਨ LPG ਸਿਲੰਡਰ ਦੀਆਂ ਕੀਮਤਾਂ 'ਚ ਵੱਡੀ ਰਾਹਤ ਮਿਲੀ ਹੈ। ਸਰਕਾਰੀ ਤੇਲ ਅਤੇ ਗੈਸ ਕੰਪਨੀਆਂ ਨੇ ਇਸ ਪੰਦਰਵਾੜੇ ਲਈ ਐਲਪੀਜੀ ਸਿਲੰਡਰ ਦੀਆਂ ਨਵੀਆਂ ਕੀਮਤਾਂ ਦੀ ਸੂਚੀ ਜਾਰੀ ਕੀਤੀ ਹੈ। ਸਰਕਾਰੀ ਗੈਸ ਕੰਪਨੀਆਂ ਨੇ ਵਪਾਰਕ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵੱਡੀ ਰਾਹਤ ਦਿੱਤੀ ਹੈ। 19 ਕਿਲੋ ਦਾ ਕਮਰਸ਼ੀਅਲ ਸਿਲੰਡਰ 99.50 ਰੁਪਏ ਸਸਤਾ ਹੋ ਗਿਆ ਹੈ ਜਦਕਿ 47.5 ਕਿਲੋ ਦਾ ਸਿਲੰਡਰ 249.50 ਰੁਪਏ ਸਸਤਾ ਹੋ ਗਿਆ ਹੈ। ਹੋਟਲ, ਰੈਸਟੋਰੈਂਟ ਵਰਗੇ ਕਾਰੋਬਾਰ ਨਾਲ ਜੁੜੇ ਜ਼ਿਆਦਾਤਰ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ। ਹਾਲਾਂਕਿ ਆਮ ਆਦਮੀ ਲਈ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿੱਚ ਇੰਡੀਅਨ ਆਇਲ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਦਸੰਬਰ ਵਿੱਚ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਸੀ। ਆਮ ਲੋਕਾਂ ਲਈ ਰਾਹਤ ਦੀ ਗੱਲ ਹੈ ਕਿ ਉਸ ਸਮੇਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਸਿਲੰਡਰ ਦੀ ਕੀਮਤ 2316.50 ਰੁਪਏ ਤੋਂ ਘੱਟ ਕੇ 2217.00 ਰੁਪਏ ਹੋ ਗਈ ਹੈ। ਇਸ ਦੀ ਕੀਮਤ 'ਚ 99.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਬਿਹਾਰ ਐਲਪੀਜੀ ਡਿਸਟ੍ਰੀਬਿਊਟਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾਕਟਰ ਰਾਮਨਰੇਸ਼ ਸਿਨਹਾ ਨੇ ਦੱਸਿਆ ਕਿ ਲੰਬੇ ਸਮੇਂ ਬਾਅਦ ਕਮਰਸ਼ੀਅਲ ਸਿਲੰਡਰ ਦੀ ਕੀਮਤ ਘਟਾਈ ਗਈ ਹੈ। ਉਹਨਾਂ ਨੇ ਕਿਹਾ 47. 5 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵੀ 5785.50 ਰੁਪਏ ਤੋਂ ਘੱਟ ਕੇ 5536.00 ਰੁਪਏ ਹੋ ਗਈ ਹੈ। ਇਸ ਦੀ ਕੀਮਤ 'ਚ 249.50 ਰੁਪਏ ਦੀ ਕਟੌਤੀ ਕੀਤੀ ਗਈ ਹੈ। -PTC News