ਕੋਰੋਨਾ ਦਾ ਡਰ: ਚੰਡੀਗੜ੍ਹ 'ਚ ਖਰੀਦਦਾਰੀ 'ਚ ਜੁਟੇ ਲੋਕ, ਦੁਕਾਨਾਂ ਬਾਹਰ ਲੱਗੀਆਂ ਲਾਈਨਾਂ
ਚੰਡੀਗੜ੍ਹ: ਕਰੋਨਾ ਵਾਇਰਸ ਦੇ ਚਲਦੇ ਆਮ ਜਨਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਕਰੋਨਾ ਦੇ ਡਰ ਦੇ ਚਲਦੇ ਆਮ ਲੋਕ ਚੰਡੀਗੜ੍ਹ 'ਚ ਖਰੀਦਦਾਰੀ ਵਿੱਚ ਜੁਟ ਗਏ ਹਨ। ਚੰਡੀਗੜ੍ਹ ਦੀ ਸਭ ਤੋਂ ਵੱਡੀ ਮੰਡੀ ਵਿੱ ਦੁਕਾਨਾਂ ਤੇ ਖਾਸੀ ਭੀੜ ਵੇਖਣ ਨੂੰ ਮਿਲ ਰਹੀ ਹੈ। ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਲੋਕ ਕਿਸ ਤਰ੍ਹਾਂ ਦੁਕਾਨਾਂ ਦੇ ਬਾਹਰ ਲੰਮੀਆਂ ਲਾਈਨਾਂ ਲਗਾ ਕੇ ਖੜੇ ਹਨ। ਹਾਲਾਂਕਿ ਪ੍ਰਸਾਸ਼ਨ ਵਲੋਂ ਜਨਤਕ ਤੌਰ 'ਤੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਹ ਰਹੀ ਹੈ। ਪਰ ਪ੍ਰਸਾਸ਼ਨ ਦੇ ਹੁਕਮਾ ਦੀ ਵੀ ਲੋਕਾਂ ਨੇ ਕੋਈ ਪ੍ਰਵਾਹ ਨਹੀਂ ਕੀਤੀ। ਹੋਰ ਪੜ੍ਹੋ: Coronavirus: ਇਟਲੀ ਦੀ ਸਿਹਤ ਦੇਖ-ਰੇਖ ਪ੍ਰਣਾਲੀ ਕੋਰੋਨਾ ਵਾਇਰਸ ਅਧੀਨ ਕਰਦੀ ਹੈ ਕੰਮ ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ ‘ਚ ਵੀ ਕੋਰੋਨਾ ਵਾਇਰਸ ਦਾ ਪਹਿਲਾ ਪੌਜ਼ਿਟਿਵ ਮਾਮਲਾ ਸਾਹਮਣੇ ਆਇਆ ਹੈ।ਸਿਹਤ ਵਿਭਾਗ ਮੁਤਾਬਕ ਚੰਡੀਗਡ੍ਹ ਦੀ ਰਹਿਣ ਵਾਲੀ 30 ਸਾਲਾ ਔਰਤ ‘ਚ ਵਾਇਰਸ ਦੀ ਪੁਸ਼ਟੀ ਹੋਈ ਹੈ। ਉਹ ਐਤਵਾਰ ਨੂੰ ਇੰਗਲੈਂਡ ਤੋਂ ਪਰਤੀ ਸੀ। ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 219,237 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 8,967 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ‘ਚ 169 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ। ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ: 1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ। 2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ। 3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ। 4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ। -PTC News