ਪੇਰੂ ‘ਚ ਮਿੰਨੀ ਬੱਸ ਹੋਈ ਹਾਦਸਾਗ੍ਰਸਤ, 19 ਲੋਕਾਂ ਦੀ ਮੌਤ, ਕਈ ਜ਼ਖਮੀ

ਪੇਰੂ ‘ਚ ਮਿੰਨੀ ਬੱਸ ਹੋਈ ਹਾਦਸਾਗ੍ਰਸਤ, 19 ਲੋਕਾਂ ਦੀ ਮੌਤ, ਕਈ ਜ਼ਖਮੀ,ਪੇਰੂ: ਦੱਖਣੀ ਅਮਰੀਕੀ ਦੇਸ਼ ਪੇਰੂ ਦੇ ਕੈਂਟਾ ਸੂਬੇ ‘ਚ ਇੱਕ ਮਿੰਨੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਮਿਲੀ ਹੈ। ਹਾਦਸੇ ਦੌਰਾਨ 19 ਲੋਕਾਂ ਦੀ ਮੌਤ ਹੋ ਗਈ ਜਦਕਿ 8 ਲੋਕ ਜ਼ਖਮੀ ਹੋ ਗਏ।ਮਾਰੇ ਗਏ ਲੋਕਾਂ ‘ਚ 11 ਔਰਤਾਂ ਤੇ 8 ਪੁਰਸ਼ ਸ਼ਾਮਲ ਹਨ।

ਮਿਲੀ ਜਾਣਕਾਰੀ ਮੁਤਾਬਕ ਮਿੰਨੀ ਬੱਸ ਦੇ ਡਰਾਈਵਰ ਨੇ ਬੱਸ ‘ਤੇ ਕੰਟਰੋਲ ਗੁਆ ਲਿਆ ਸੀ ਅਤੇ ਇਹ ਡੂੰਘੀ ਖੱਡ ‘ਚ ਡਿੱਗ ਗਈ। ਹਾਦਸੇ ਸਮੇਂ ਬੱਸ ‘ਚ 27 ਯਾਤਰੀ ਸਵਾਰ ਸਨ। 8 ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਫਿਲਹਾਲ ਉਨ੍ਹਾਂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਨਹੀਂ ਮਿਲ ਸਕੀ।

ਹੋਰ ਪੜ੍ਹੋ: ਲੁਧਿਆਣਾ ਦੀ ਫੈਕਟਰੀ ‘ਚ ਹੋਏ ਧਮਾਕੇ ਦੀ ਘਟਨਾ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਦੁੁੱਖ ਦਾ ਪ੍ਰਗਟਾਵਾ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ।

-PTC News