Fri, Apr 26, 2024
Whatsapp

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ ,ਕੀਮਤਾਂ ਨੇ ਤੋੜਿਆ ਰਿਕਾਰਡ

Written by  Shanker Badra -- September 13th 2018 11:44 AM
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ ,ਕੀਮਤਾਂ ਨੇ ਤੋੜਿਆ ਰਿਕਾਰਡ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ ,ਕੀਮਤਾਂ ਨੇ ਤੋੜਿਆ ਰਿਕਾਰਡ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ ,ਕੀਮਤਾਂ ਨੇ ਤੋੜਿਆ ਰਿਕਾਰਡ:ਪਿਛਲੇ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ।ਜਿਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਅੱਜ ਪੈਟਰੋਲ ਦੀ ਕੀਮਤ ਵਿੱਚ 0.13 ਪੈਸੇ ਦਾ ਵਾਧਾ ਕੀਤਾ ਗਿਆ ਹੈ।ਇਸ ਕਾਰਨ ਪੈਟਰੋਲ ਦੀ ਕੀਮਤ 81 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤਾਂ ਵਿੱਚ 0.11 ਪੈਸੇ ਦਾ ਵਾਧਾ ਕੀਤਾ ਗਿਆ ਹੈ ਜਿਸ ਨਾਲ ਡੀਜ਼ਲ ਦੀ ਕੀਮਤ 73.08 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 0.13 ਪੈਸੇ ਦਾ ਵਾਧਾ ਹੋਇਆ ਹੈ ਜਿਸ ਨਾਲ ਪੈਟਰੋਲ ਦੀ ਕੀਮਤ 81.00 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਕੀਮਤ 73.08 ਰੁਪਏ ਲੀਟਰ ਹੋ ਗਈ ਹੈ। ਮੁੰਬਈ ਵਿੱਚ ਵੀ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।ਮੁੰਬਈ ਵਿੱਚ ਪੈਟਰੋਲ 88.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 77.58 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਚੰਡੀਗੜ੍ਹ ਵਿੱਚ ਵੀ ਪੈਟਰੋਲ ਦੀ ਕੀਮਤ 'ਚ ਕੋਈ ਵਾਧਾ ਨਹੀਂ ਹੋਇਆ ਅਤੇ ਹੁਣ ਪੈਟਰੋਲ ਦੀ ਪ੍ਰਤੀ ਲੀਟਰ ਕੀਮਤ 77.86 ਰੁਪਏ ਹੈ।ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 70.95 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਮੋਹਾਲੀ ਵਿੱਚ ਪੈਟਰੋਲ ਦੀ ਕੀਮਤ 86.97 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 73.43 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਭਰ 'ਚ ਪੈਟਰੋਲ ਦੀ ਸਭ ਤੋਂ ਵੱਧ ਕੀਮਤ ਮੋਹਾਲੀ ਵਿੱਚ ਹੈ। -PTCNews


Top News view more...

Latest News view more...