ਮੁੱਖ ਖਬਰਾਂ

ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ , ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਹੋਇਆ ਸਸਤਾ

By Shanker Badra -- November 07, 2021 2:11 pm -- Updated:Feb 15, 2021

ਚੰਡੀਗੜ੍ਹ : ਅੱਜ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ , ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਹੋਇਆ ਸਸਤਾ

ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵੈਟ ਦਰਾਂ ਘਟਾਉਣ ਦਾ ਐਲਾਨ ਕੀਤਾ ਹੈ। ਪੈਟਰੋਲ 'ਤੇ 10 ਰੁਪਏ ਅਤੇ ਡੀਜ਼ਲ 'ਤੇ 5 ਰੁਪਏ ਵੈਟ ਦੀ ਕਟੌਤੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਸਸਤਾ ਮਿਲੇਗਾ।

ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ , ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਹੋਇਆ ਸਸਤਾ

ਪੰਜਾਬ ਸਰਕਾਰ ਵੱਲੋਂ ਅੱਜ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਵੈਟ ਦਰਾਂ ਘਟਾਉਣ ਤੋਂ ਬਾਅਦ 95 ਰੁਪਏ ਅਤੇ ਡੀਜ਼ਲ 91 ਰੁਪਏ ਮਿਲੇਗਾ , ਜਿਸ ਨਾਲ ਆਮ ਲੋਕਾਂ ਨੂੰ ਥੋੜੀ ਰਾਹਤ ਮਿਲੇਗੀ। ਨਵੀਆਂ ਕੀਮਤਾਂ ਅੱਜ ਰਾਤ ਤੋਂ ਲਾਗੂ ਹੋ ਜਾਣਗੀਆਂ।

ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ , ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਹੋਇਆ ਸਸਤਾ

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਪੰਜਾਬ ਦੇ ਗੁਆਂਢੀ ਰਾਜਾਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੈਟ ਦਰਾਂ ਵਿੱਚ ਕਟੌਤੀ ਕਾਰਨ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ ਸੀ ਪਰ ਪੰਜਾਬ ਸਰਕਾਰ 'ਤੇ ਵੀ ਵੈਟ ਦਰਾਂ ਘਟਾਉਣ ਦਾ ਦਬਾਅ ਵਧ ਗਿਆ ਹੈ।

  • Share